Connect with us

India

ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਈਦ ਮੌਕੇ ਦੇਸ਼ਵਾਸੀਆਂ ਨੂੰ ਈਦ ਦੀ ਦਿੱਤੀ ਵਧਾਈ

Published

on

ਮੁਸਲਿਮ ਭਾਈਚਾਰੇ ਲਈ ਈਦ ਦਾ ਤਿਉਹਾਰ ਸਭ ਤੋਂ ਵੱਡਾ ਤਿਉਹਾਰ ਮਨੀਆ ਜਾਂਦਾ ਹੈ।ਅੱਜ ਦੇਸ਼ ਭਰ ਵਿੱਚ ਈਦ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲਾਕ ਡਾਊਨ ਦੇ ਇਸ ਮੁਸ਼ਕਿਲ ਘੜੀ ਵਿੱਚ ਲੋਕ ਇਕ-ਦੂਸਰੇ ਨੂੰ ਸੋਸ਼ਲ ਮੀਡੀਆ ਰਾਹੀਂ ਵਧਾਈ ਦੇ ਰਹੇ ਹਨ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਈਦ ਮੌਕੇ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹੋਏ ਟਵੀਟ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ‘ਈਦ-ਉਲ-ਫਿਤਰ’ ਦੀ ਵਧਾਈ। ਇਸ ਵਿਸ਼ੇਸ਼ ਤਿਉਹਾਰ ਮੌਕੇ ‘ਤੇ ਦਇਆ, ਭਾਈਚਾਰੇ ਅਤੇ ਸਦਭਾਵਨਾ ਦੀ ਭਾਵਨਾ ਨੂੰ ਅੱਗੇ ਵਧਾਓ। ਸਾਰੇ ਲੋਕ ਤੰਦਰੁਸਤ ਅਤੇ ਖ਼ੁਸ਼ਹਾਲ ਰਹਿਣ।