National
PM ਨਰਿੰਦਰ ਮੋਦੀ ਨੇ Italy ਦੀ PM ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ
PRIME MINISTER : ਜੀ-7 ਸੰਮੇਲਨ ‘ਚ ਹਿੱਸਾ ਲੈਣ ਲਈ ਇਟਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨੇ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਮੁਲਾਕਾਤ ਕੀਤੀ | ਪ੍ਰਧਾਨ ਮੰਤਰੀ ਮੋਦੀ ਜੀ-7 ਆਊਟਰੀਚ ਸੰਮੇਲਨ ‘ਚ ਹਿੱਸਾ ਲੈਣ ਲਈ ਵੀਰਵਾਰ (13 ਜੂਨ) ਨੂੰ ਇਟਲੀ ਦੇ ਅਪੁਲੀਆ ਪਹੁੰਚੇ ਸੀ |
ਪ੍ਰਧਾਨ ਮੰਤਰੀ ਨੇ ਕਿਹੜੇ ਕਿਹੜੇ ਮੰਤਰੀਆਂ ਨਾਲ ਕੀਤੀ ਮੁਲਾਕਾਤ
ਜੀ-7 ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ, ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਾਕ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਇਟਲੀ ਦੇ ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਦੁਆਰਾ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ), ਊਰਜਾ, ਅਫਰੀਕਾ ਅਤੇ ਮੈਡੀਟੇਰੀਅਨ ਖੇਤਰ ‘ਤੇ ਧਿਆਨ ਕੇਂਦਰਿਤ ਕਰਨ ਵਾਲੇ ਸੈਸ਼ਨ ‘ਚ ਹਿੱਸਾ ਲੈਣਗੇ। ਇਸ ਸੈਸ਼ਨ ਵਿੱਚ ਪੋਪ ਫਰਾਂਸਿਸ ਵੀ ਹਿੱਸਾ ਲੈਣਗੇ। ਪੋਪ ਫਰਾਂਸਿਸ ਦੀ ਮੋਦੀ ਨਾਲ ਦੁਵੱਲੀ ਗੱਲਬਾਤ ਦੀ ਵੀ ਉਮੀਦ ਹੈ।
ਪ੍ਰਧਾਨ ਮੰਤਰੀ ਨੇ ਇਟਲੀ ਪਹੁੰਚ ਕੇ ਕੀ ਕਿਹਾ…
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ “ਖੁਸ਼ ਹਨ ਕਿ ਉਨ੍ਹਾਂ ਦੇ ਲਗਾਤਾਰ ਤੀਜੇ ਕਾਰਜਕਾਲ ਵਿੱਚ ਉਨ੍ਹਾਂ ਦੀ ਪਹਿਲੀ ਰਾਜ ਯਾਤਰਾ G7 ਸਿਖਰ ਸੰਮੇਲਨ ਲਈ ਇਟਲੀ ਹੈ।” ਪ੍ਰਧਾਨ ਮੰਤਰੀ ਨੇ ਇਟਲੀ ਦੀ ਆਪਣੀ ਪਿਛਲੀ ਫੇਰੀ ਅਤੇ ਪ੍ਰਧਾਨ ਮੰਤਰੀ ਮੇਲੋਨੀ ਦੀਆਂ ਭਾਰਤ ਫੇਰੀਆਂ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਦੁਵੱਲੇ ਸਬੰਧਾਂ ਨੂੰ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।