Punjab
ਇਸ ਦਿਨ ਪੰਜਾਬ ਫੇਰੀ ‘ਤੇ PM ਨਰਿੰਦਰ ਮੋਦੀ
ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫ਼ਰਵਰੀ ਨੂੰ ਜਲੰਧਰ ਆਉਣਗੇ।ਇੱਥੇ ਇਹ ਵੀ ਦੱਸ ਦੇਈਏ ਕਿ 1 ਫਰਵਰੀ ਨੂੰ ਰਵੀਦਾਸ ਜਯੰਤੀ ਵੀ ਹੈ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਆਉਣਗੇ, ਜਿੱਥੇ ਡੇਰਾ ਬੱਲਾਂ ਵਿਖੇ ਨਤਮਸਤਕ ਹੋਣਗੇ ਤੇ ਸੰਤ ਨਿਰੰਜਣ ਦਾਸ ਨਾਲ ਮੁਲਾਕਾਤ ਕਰਨਗੇ।
ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਿਵਾਜ਼ਨ ਦਾ ਐਲਾਨ ਵੀ ਕੀਤਾ ਗਿਆ ਹੈ।
