Corona Virus
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੁੱਧਵਾਰ ਨੂੰ ਕੱਲ੍ਹ ਸਾਰੇ ਮੁੱਖ ਮੰਤਰੀਆਂ ਨਾਲ ਮੀਟਿੰਗ
ਦੇਸ਼ ਵਿੱਚ ਕੋਰੋਨਾ ਦੇ ਵਧਦੇ ਅਸਰ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ 11 ਵਜੇ ਮੁੱਖ ਮੰਤਰੀਆਂ ਨਾਲ ਇੱਕ ਮੀਟਿੰਗ ਸਦੀ ਹੈ। ਕੋਰੋਨਾ ਵਾਇਰਸ ਦੀ ਦੂਜੀ ਲਹਿਰ ਮਤਲਬ ‘ਐੱਨ440’ ਦੀ ਲਹਿਰ ਮਿਲ ਰਹੀ ਹੈ। ਜੋ ਕਿ ਬਹੁਤ ਯਾਤਕ ਹੈ। ਕੋਰੋਨਾ ਦੇ ਕੇਸ ਹਰ ਰੋਜ਼ ਵੱਧ ਰਹੇ ਹਨ ਇਕ ਦਿਨ ‘ਚ ਕੋਰੋਨਾ ਦੇ 25000 ਨਵੇਂ ਕੇਸ ਦੇਖਣ ਨੂੰ ਮਿਲ ਰਹੇ ਹਨ। ਇਸ ਲਈ ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੱਲ੍ਹ ਬੁੱਧਵਾਰ ਨੂੰ ਨਰਿੰਦਰ ਮੋਦੀ ਨੇ ਇਹ ਮੀਟਿੰਗ ਆਯੋਜਿਤ ਕੀਤੀ ਹੈ। ਤਾਂ ਕਿ ਕੋਰੋਨਾ ਦੇ ਨਵੇਂ ਮਾਮਲਿਆਂ ਨੂੰ ਰੋਕਣ ਲਈ ਟੀਕਾਕਰਨ ਨੂੰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਜਾਵੇ ਤੇ ਲਾਕਡਾਊਨ ਜਾਣ ਨਾਇਟ ਕਰਫਿਊ ਵਰਗੀਆਂ ਪਾਬੰਦੀਆਂ ਤੇ ਵੀ ਵਿਚਾਰ ਵਟਾਂਦਰਾ ਕੀਤਾ ਜਾਵੇ।
ਦੇਸ਼ ‘ਚ ਕੁਝ ਅਜਿਹੇ ਸੂਬੇ ਹਨ ਜਿਨ੍ਹਾਂ ‘ਚ ਕੋਰੋਨਾ ਆਪਣਾ ਮੁੜ ਭਿਆਨਕ ਅਸਰ ਦਿਖਾ ਰਿਹਾ ਹੈ। ਜਿਵੇਂ ਕਿ ਪੰਜਾਬ, ਕੇਰਲ, ਮਹਾਰਾਸ਼ਟਰ, ਦਿੱਲੀ, ਮੱਧ ਪ੍ਰਦੇਸ਼, ਇਹੋ ਜਿਹੇ ਸੂਬੇ ਹਨ, ਜਿੱਥੇ ਕੋਰੋਨਾ ਦਾ ਅਸਰ ਬਹੁਤ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ। ਇਸ ਨੂੰ ਮੱਦੇਨਜ਼ਰ ਰੱਖਦੇ ਹੋਏ ਮਹਾਰਾਸ਼ਟਰ ਤੇ ਪੰਜਾਬ ‘ਚ ਜ਼ਿਆਦਾ ਪ੍ਰਭਾਵਿਤ ਹਿੱਸਿਆ ‘ਚ ਫਿਰ ਕੁਝ ਪਾਬੰਦੀਆਂ ਲਾ ਦਿੱਤੀਆ ਗਈਆਂ ਹਨ। ਨਾਲ ਹੀ ਜਾਣਕਾਰੀ ਮੁਤਾਬਿਕ ਹੁਣ ਕ੍ਰਿਕਟ ਸਟੇਡੀਅਮ ‘ਚ ਦਰਸ਼ਕ ਨਜ਼ਰ ਨਹੀ ਆਉਣਗੇ। ਕਿਉਂਕਿ ਗੁਜਰਾਤ ਵਿੱਚ ਕੋਰੋਨਾ ਦੇ ਕੇਸ ਵੱਧ ਰਹੇ ਹਨ ਇਸ ਨੂੰ ਧਿਆਨ ‘ਚ ਰੱਖਦੇ ਹੋਏ ਕ੍ਰਿਕਟ ਐਸੋਸੀਏਸ਼ਨ ਨੇ ਇਹ ਵੱਡਾ ਫੈਸਲਾ ਕੀਤਾ ਹੈ। ਇਸ ਲਈ ਹੁਣ ਕ੍ਰਿਕਟ ਮੈਚ ਵਿੱਚ ਦਰਸ਼ਕ ਨਹੀਂ ਹੋਣਗੇ ਤੇ ਉਨ੍ਹਾਂ ਦੁਆਰਾ ਖਰੀਦੇ ਗਏ ਟੀਕਟਾਂ ਦੀ ਰਕਮ ਉਨ੍ਹਾਂ ਨੂੰ ਵਾਪਸ ਕਰ ਦਿੱਤੀ ਜਾਵੇਗੀ।