Connect with us

Punjab

ਪੰਜਾਬ ਦੇ ਮੁੱਖ ਮੰਤਰੀ ਦੇ ਸਲਾਹਕਾਰ ਸੰਦੀਪ ਸੰਧੂ ਨੇ ਲੋਕਡਾਉਣ ਵਧਾਉਣ ਸਬੰਧੀ ਕਿਹਾ ਮੁੱਖ ਮੰਤਰੀ ਦੱਸਣਗੇ

Published

on

ਲੁਧਿਆਣਾ, 08 ਅਪਰੈਲ (ਸੰਜੀਵ ਸੂਦ):ਮੁੱਖ ਮੰਤਰੀ ਪੰਜਾਬ ਦੇ ਮੁੱਖ ਸਲਾਹਕਾਰ ਕੈਪਟਨ ਸੰਦੀਪ ਸੰਧੂ ਲਗਾਤਾਰ ਕਰੋਨਾ ਵਾਇਰਸ ਨੂੰ ਲੈ ਕੇ ਚਿੰਤਿਤ ਨੇ ਅਤੇ ਉਨ੍ਹਾਂ ਵੱਲੋਂ ਇਸ ਵਾਇਰਸ ਤੇ ਠੱਲ੍ਹ ਪਾਉਣ ਲਈ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਉਪਰਾਲੇ ਕੀਤੇ ਜਾ ਰਹੇ ਨੇ। ਕੈਪਟਨ ਸੰਦੀਪ ਸੰਧੂ ਨੇ ਕਿਹਾ ਹੈ ਕਿ ਲੁਧਿਆਣਾ ਅਤੇ ਜਲੰਧਰ ਦੇ ਵਿੱਚ ਵੱਡੀ ਤਦਾਦ ਚ ਪਰਵਾਸੀ ਹਨ।ਜਿਨ੍ਹਾਂ ਦੀ ਸਾਰ ਲੈਣ ਲਈ ਪੰਜਾਬ ਸਰਕਾਰ ਵੱਲੋਂ 10 ਲੱਖ ਲੋਕਾਂ ਦਾ ਰਾਸ਼ਨ ਭੇਜਿਆ ਜਾ ਰਿਹਾ ਹੈ।ਜੋ ਉਨ੍ਹਾਂ ਤੱਕ ਪਹੁੰਚਾਉਣ ਲਈ ਜ਼ਿਲੇ ਦੇ ਡੀਸੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।

ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਰਾਹਤ ਪੈਕੇਜ ਚੋ ਜ਼ਿਲ੍ਹੇ ਦੇ ਡੀਸੀਆਂ ਨੂੰ ਫੰਡ ਟਰਾਂਸਫਰ ਕਰਵਾਇਆ ਜਾ ਰਿਹਾ ਹੈ, ਤਾਂ ਜੋ ਇਸ ਬੀਮਾਰੀ ਨਾਲ ਲੜਨ ਲਈ ਉਹ ਲੋਕਾਂ ਦੀ ਮਦਦ ਕਰ ਸਕੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਐਡਵਾਇਜ਼ਰੀ ਨੂੰ ਤਾਂ ਫੋਲੋ ਕੀਤਾ ਹੀ ਜਾ ਰਿਹਾ ਹੈ ਨਾਲ ਉਸ ਨੂੰ ਹੋਰ ਵੀ ਚੰਗੀ ਤਰ੍ਹਾਂ ਇੰਪਲੀਮੈਂਟ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਕੈਪਟਨ ਸੰਦੀਪ ਸੰਧੂ ਨੇ ਬੀਤੇ ਦਿਨ ਬਜ਼ੁਰਗ ਮਹਿਲਾ ਦਾ ਉਸ ਦੇ ਪਰਿਵਾਰ ਵੱਲੋਂ ਸਸਕਾਰ ਨਾ ਕਰਨ ਨੂੰ ਵੀ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਚ ਹਾਲਾਂਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਹੈ ।ਪਰ ਇਹ ਕੰਮ ਪ੍ਰਸ਼ਾਸਨ ਦਾ ਨਹੀਂ ਸਗੋਂ ਪਰਿਵਾਰਕ ਮੈਂਬਰਾਂ ਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੀ ਕਿਹਾ ਕਿ ਕਿਸੇ ਵੀ ਹਾਲਤ ਚ ਕਿਸਾਨਾਂ ਨੂੰ ਮੁਸ਼ਕਲਾਂ ਦਰਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ। ਮੰਡੀਆਂ ਵਿੱਚ ਖ਼ਰੀਦ ਦੇ ਪੂਰੇ ਪ੍ਰਬੰਧ ਕਰਵਾਏ ਜਾਣਗੇ ।ਜਦੋਂ ਉਨ੍ਹਾਂ ਨੂੰ ਲੋਕਡਾਓਨ ਦੀ ਮਿਆਦ ਵਧਾਉਣ ਸਬੰਧੀ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਪੰਜਾਬ ਕਰਨਗੇ , ਉਹ ਲਗਾਤਾਰ ਵਿਚਾਰ ਕਰ ਰਹੇ ਨੇ ਅਤੇ ਆਉਂਦੇ ਦਿਨਾਂ ਚ ਇਨ੍ਹਾਂ ਵਿਚਾਰਾਂ ਦਾ ਨਤੀਜਾ ਲੋਕਾਂ ਦੇ ਸਾਹਮਣੇ ਰੱਖ ਦਿੱਤਾ ਜਾਵੇਗਾ।

Continue Reading
Click to comment

Leave a Reply

Your email address will not be published. Required fields are marked *