Connect with us

Punjab

ਪੁਲਿਸ ਨੇ ਪਾਕਿਸਤਾਨ ਅੱਤਵਾਦੀ ਗੈਂਗ ਨਾਲ ਜੁੜੇ 1 ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

Published

on

ਪੰਜਾਬ ਪੁਲਿਸ ਨੂੰ ਇੱਕ ਵਾਰ ਫਿਰ ਤੋਂ ਵੱਡੀ ਕਾਮਯਾਬੀ ਮਿਲ ਗਈ ਹੈ| ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਅੱਤਵਾਦੀ ਗੈਂਗ ਨਾਲ ਜੁੜੇ ਇੱਕ ਮੈਂਬਰ ਨੂੰ ਗ੍ਰਿਫਤਾਰ ਕੀਤਾ ਹੈ। ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਉਰਫ ਪਿਚੋ ਵਾਸੀ ਪਿੰਡ ਉਧੋ ਨੰਗਲ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਸ ਦੇ ਕਬਜ਼ੇ ‘ਚੋਂ ਇਕ .30 ਬੋਰ ਦਾ ਆਟੋਮੈਟਿਕ ਚਾਈਨੀਜ਼ ਪਿਸਤੌਲ ਦੇ ਨਾਲ-ਨਾਲ ਇਕ ਮੈਗਜ਼ੀਨ ਅਤੇ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ। ਜਲੰਧਰ ਪੁਲਸ ਦੀਆਂ ਕਾਊਂਟਰ ਇੰਟੈਲੀਜੈਂਸ ਟੀਮਾਂ ਨੇ ਰਾਮਾ ਮੰਡੀ ਇਲਾਕੇ ‘ਚ ਵਿਸ਼ੇਸ਼ ਨਾਕਾ ਲਗਾ ਕੇ ਇਕ ਅਤਿ-ਆਧੁਨਿਕ ਆਟੋਮੈਟਿਕ ਪਿਸਤੌਲ ਬਰਾਮਦ ਕਰਕੇ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ।

DGP ਗੌਰਵ ਯਾਦਵ ਨੇ ਇਸ ਬਾਰੇ  ਤੇ ਜਾਣਕਾਰੀ ਦਿੱਤੀ ਹੈ

ਤਫ਼ਤੀਸ਼ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਪਾਕਿਸਤਾਨ ਆਧਾਰਿਤ ਕਾਰਕੁਨਾਂ ਲਈ ਕੰਮ ਕਰਦਾ ਸੀ, ਜਿਨ੍ਹਾਂ ਨੇ ਉਸ ਨੂੰ ਸਮਾਜ ਵਿੱਚ ਡਰ ਅਤੇ ਅਸ਼ਾਂਤੀ ਪੈਦਾ ਕਰਨ ਲਈ ਜੰਮੂ-ਕਸ਼ਮੀਰ ਖੇਤਰ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਸੀ। ਐਸ.ਐਸ.ਪੀ. ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਪਾਕਿਸਤਾਨ ਸਥਿਤ ਕਾਰਕੁਨਾਂ ਨੇ ਉਸ ਦੇ ਬੈਂਕ ਖਾਤੇ ‘ਚ ਪੈਸੇ ਜਮ੍ਹਾ ਕਰਵਾਏ ਸਨ ਅਤੇ ਜੰਮੂ-ਕਸ਼ਮੀਰ ਦੇ ਸਾਂਬਾ ਇਲਾਕੇ ‘ਚੋਂ ਸਰਹੱਦ ਪਾਰੋਂ ਭੇਜੇ ਗਏ ਪਿਸਤੌਲ ਸਮੇਤ ਹਥਿਆਰ ਵੀ ਮਿਲੇ ਸਨ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।