National
ਨੋਇਡਾ ਅਥਾਰਟੀ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਪਹੁੰਚੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
ਨਵੀਂ ਦਿੱਲੀ : 81 ਪਿੰਡਾਂ ਦੇ ਕਿਸਾਨ ਆਪਣੀਆਂ ਵੱਖ -ਵੱਖ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਨੋਇਡਾ ਅਥਾਰਟੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਆਏ। ਪਹਿਲਾਂ ਹੀ ਤਾਇਨਾਤ ਭਾਰੀ ਪੁਲਿਸ ਫੋਰਸ ਨੇ ਹਰੋਲਾ ਪਿੰਡ ਦੇ ਨੇੜੇ ਕਿਸਾਨਾਂ ਨੂੰ ਰੋਕ ਲਿਆ ਅਤੇ ਲਗਭਗ 125 ਕਿਸਾਨਾਂ ਅਤੇ ਨੇਤਾਵਾਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ।
ਵਧੀਕ ਡਿਪਟੀ ਪੁਲਿਸ ਕਮਿਸ਼ਨਰ (ਜ਼ੋਨ -1) ਰਣਵਿਜੈ ਸਿੰਘ ਨੇ ਦੱਸਿਆ ਕਿ ਕੋਵਿਡ -19 ਕਾਰਨ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਹੈ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਵੀ ਸੈਂਕੜੇ ਕਿਸਾਨ ਭਾਰਤੀ ਕਿਸਾਨ ਪ੍ਰੀਸ਼ਦ ਦੇ ਬੈਨਰ ਹੇਠ ਨੋਇਡਾ ਅਥਾਰਟੀ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਨ ਆਏ ਸਨ। ਪੁਲਿਸ ਨੇ ਉਨ੍ਹਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਇੱਕ ਨਾ ਸੁਣੀ।
ਉਨ੍ਹਾਂ ਕਿਹਾ ਕਿ ਧਰਨੇ ਵਿੱਚ ਅੋਰਤਾਂ ਅਤੇ ਮਰਦ ਵੀ ਸ਼ਾਮਲ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਬੁੱਧਵਾਰ ਅਤੇ ਵੀਰਵਾਰ ਨੂੰ ਵੀ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਸੈਂਕੜੇ ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕੀਤਾ ਸੀ।