Punjab
ਅੰਮ੍ਰਿਤਪਾਲ ਸਿੰਘ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਪੁਲਿਸ ਨੇ ਹਵਾਈ ਅੱਡਿਆਂ ‘ਤੇ ਅਲਰਟ ਕੀਤਾ ਜਾਰੀ

ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਹਵਾਈ ਅੱਡਿਆਂ ਅਤੇ ਸਰਹੱਦਾਂ ‘ਤੇ ਸੁਰੱਖਿਆ ਏਜੰਸੀਆਂ ਨੂੰ ਚੌਕਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਕਦਮ ਚੁੱਕ ਰਹੀਆਂ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਅੰਤਰਰਾਸ਼ਟਰੀ ਹਵਾਈ ਅੱਡਿਆਂ ‘ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਹੈ।
ਅੰਮ੍ਰਿਤਪਾਲ ਦੀਆਂ ਤਸਵੀਰਾਂ ਹਵਾਈ ਅੱਡਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਅੰਮ੍ਰਿਤਪਾਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਦੇ ਮਕਸਦ ਨਾਲ ਇਹ ਕਦਮ ਚੁੱਕਿਆ ਗਿਆ ਹੈ। ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਭਾਰਤ-ਨੇਪਾਲ ਸਰਹੱਦ ਜਾਂ ਪੰਜਾਬ ਵਿੱਚ ਕੌਮਾਂਤਰੀ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ। ਪੰਜਾਬ ‘ਚ ਭਾਰਤ-ਪਾਕਿ ਸਰਹੱਦ ‘ਤੇ ਬੀ.ਐੱਸ.ਐੱਫ. ਤਾਇਨਾਤ ਹੈ। ਨੇਪਾਲ ਸਰਹੱਦ ‘ਤੇ ਸੁਰੱਖਿਆ ਅਧਿਕਾਰੀਆਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਅਤੇ ਕੇਂਦਰੀ ਏਜੰਸੀਆਂ ਵੀ ਪੰਜਾਬ ਦੇ ਸਮੁੱਚੇ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੀਆਂ ਹਨ।