Punjab
ਪੁਲਿਸ ਨੇ ਕਾਰ ਖੋਹਣ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਚਾਰ ਲੁਟੇਰਿਆਂ ਨੂੰ ਕੀਤਾ ਕਾਬੂ, ਨਗਦੀ ਅਤੇ 3 ਮੋਟਸਾਈਕਲ ਕੀਤੇ ਬਰਾਮਦ

ਦੀਨਾਨਗਰ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਲੱਗੀ ਜਦੋਂ ਪੁਲਿਸ ਵੱਲੋਂ ਬੀਤੇ ਦਿਨੀਂ ਗੱਡੀ ਖੋਹ ਕੇ ਫਰਾਰ ਹੋਣ ਵਾਲੇ ਚਾਰ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਇਕ ਪ੍ਰੈਸ ਕਾਨਫਰੰਸ ਕਰ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਬੀਤੇ ਦਿਨੀਂ ਲੁਟੇਰਿਆਂ ਵੱਲੋਂ ਦੀਨਾਨਗਰ ਘਰੋਟਾ ਮੋੜ ਤੇ ਇੱਕ ਗੱਡੀ ਖੋਹਨ ਦੀ ਵਾਰਦਾਤ ਸਾਹਮਣੇ ਆਈ ਸੀ ਜਿਸ ਤੋਂ ਬਾਅਦ ਪੁਲੀਸ ਵੱਲੋਂ ਚਾਰ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ ਤਿੰਨ ਮੋਟਰਸਾਇਕਲ ਅਤੇ 40 ਹਜ਼ਾਰ ਰੁਪਿਆ ਨਗਦੀ ਬਰਾਮਦ ਕੀਤੀ ਗਈ ਇਸ ਸਬੰਧੀ ਪੁਲਿਸ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਲੁਟੇਰਿਆਂ ਉਪਰ ਪਹਿਲਾਂ ਵੀ ਚੋਰੀ ਦੇ ਮੁਕੱਦਮੇ ਦਰਜ ਹਨ ਪੁਲੀਸ ਵੱਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।