Punjab
ਥਾਣਾ ਰਾਜਾਸਾਂਸੀ ਦੀ ਪੁਲੀਸ ਨੂੰ ਮਿਲੀ ਵੱਡੀ ਕਾਮਯਾਬੀ, ਜਾਣੋ ਮਾਮਲਾ

23 ਨਵੰਬਰ 2203: ਥਾਣਾ ਰਾਜਾਸਾਂਸੀ ਦੀ ਪੁਲੀਸ ਨੂੰ ਵੱਡੀ ਕਾਮਯਾਬੀ ਮਿਲੀ ਹੈ| ਦੱਸ ਦੇਈਏ ਕਿ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਖੋਹ ਕਰਨ ਦੀ ਨੀਅਤ ਨਾਲ ਆੜਤੀ ਤੇ ਹਮਲਾ ਕਰਨ ਵਾਲੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ| ਓਥੇ ਹੀ ਪੁਲਿਸ ਅਧਿਕਾਰੀ ਨੇ ਇਹ ਵੀ ਦੱਸਿਆ ਕਿ ਇਸ ਦੋਸ਼ੀ ਦੇ ਖਿਲਾਫ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ| ਇਹ ਇੱਕ ਕੇਸ ਵਿੱਚ ਭਗੋੜਾ ਵੀ ਹੈ ਜਿਸਦੀ ਕਾਫੀ ਸਮੇਂ ਤੋਂ ਤਲਾਸ਼ ਸੀ| ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਦੇ ਖਿਲਾਫ ਹੋਰ ਕਿੰਨੇ ਮਾਮਲੇ ਦਰਜ ਹਨ ਇਸ ਨੇ ਹੋਰ ਕਿਹੜੀ ਕਿਹੜੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ|