Connect with us

Punjab

ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ‘ਚ ਵਧਾਈ ਗਈ ਸੁਰੱਖਿਆ

Published

on

ਪਿਛਲੇ ਦਿਨੀਂ ਹੋਏ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਹਮਲਿਆਂ ਨੂੰ ਲੈ ਕੇ ਹੁਣ ਪੰਜਾਬ ਵਿੱਚ ਸਖਤੀ ਵਧਾ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਸੂਬੇ ਦੇ ਸਰਹੱਦੀਆਂ ਇਲਾਕਿਆਂ ਵਿੱਚ ਸੁਰੱਖਿਆ ਵਧਾਈ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਨਾਜ਼ੁਕ ਜ਼ਿਲ੍ਹੇ ਭਾਵ ਕਿ ਸਰਹੱਦੀ ਇਲਾਕੇ , ਜਿਨ੍ਹਾਂ ਵਿੱਚ ਜੰਮੂ ਦੇ ਨਾਲ ਲੱਗਦੇ ਪਠਾਨਕੋਟ ਜ਼ਿਲ੍ਹੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਲਈ ਵਾਧੂ ਫੋਰਸਾਂ ਦੀ ਤਾਇਨਾਤੀ ਕੀਤੀ ਗਈ।

ਇਸ ਚੌਕਸੀ ਦਾ ਉਦੇਸ਼ ਕਿਸੇ ਵੀ ਖਤਰਨਾਕ ਗਤੀਵਿਧੀਆਂ ਨੂੰ ਰੋਕਣਾ ਅਤੇ ਖੇਤਰ ਦੇ ਨਿਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਪੰਜਾਬ ਪੁਲਿਸ ਵੱਲੋਂ ਬੀ.ਐਸ.ਐਫ ਨਾਲ ਸਾਂਝਾ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਪਠਾਨਕੋਟ ਵਿੱਚ ਅੱਜ casso ਆਪ੍ਰੇਸ਼ਨ ਕੀਤਾ ਗਿਆ।

ਦੱਸਣਯੋਗ ਹੈ ਕਿ ਬੀਤੀ ਦਿਨੀਂ ਪਹਿਲਾਂ ਜੰਮੂ ਕਸ਼ਮੀਰ ਦੇ ਰਿਆਸੀ ਇਲਾਕੇ ਵਿੱਚ ਇਕ ਬੱਸ ‘ਤੇ ਅੱਤਵਾਦੀ ਹਮਲਾ ਕੀਤਾ ਗਿਆ ਸੀ। ਇਸ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਨੂੰ 48 ਘੰਟੇ ਵੀ ਨਹੀਂ ਸੀ ਬੀਤੇ ਸਨ ਕਿ ਜੰਮੂ ਕਸ਼ਮੀਰ ਦੇ ਡੋਡਾ ਅਤੇ ਕਠੂਆ ਵਿੱਚ 2 ਅੱਤਵਾਦੀ ਹਮਲੇ ਹੋਏ ਸਨ। ਹਾਲਾਂਕਿ ਇਸ ਦੌਰਾਨ ਭਾਰਤੀ ਫੌਜੀਆਂ ਵੱਲੋਂ ਜਵਾਬੀ ਕਾਰਵਾਈ ਵੀ ਕੀਤੀ ਗਈ ਸੀ ਅਤੇ 1 ਦਹਿਸ਼ਤਗਰਦ ਨੂੰ ਢੇਰ ਕੀਤਾ ਗਿਆ ਸੀ। ਇਸ ਦੇ ਚੱਲਦਿਆਂ ਹੁਣ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।