Connect with us

Uncategorized

ਪੁਲਿਸ ਨੇ ਗੁਰਦਾਸਪੁਰ ਵਿੱਚ ਮਹਿਲਾ SDM ਦੇ ਘਰ RAID

Published

on

ਅੱਜ ਸਵੇਰੇ ਜ਼ਿਲ੍ਹੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਐਸਡੀਐਮ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਐਸਡੀਐਮ ਵਜੋਂ ਕੰਮ ਕਰ ਰਹੀ ਪੀਸੀਐਸ ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੱਟੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਦੀ ਪੱਟੀ ਪੁਲਿਸ ਨੇ ਇਹ ਕਾਰਵਾਈ ਲੰਬੇ ਸਮੇਂ ਤੋਂ ਚੱਲੀ ਆ ਰਹੀ ਜਾਂਚ ਦੇ ਆਧਾਰ ‘ਤੇ ਕੀਤੀ ਹੈ। ਇਸ ਮਾਮਲੇ ਨੂੰ ਜੰਮੂ ਕਸ਼ਮੀਰ-ਰਾਜਸਥਾਨ ਹਾਈਵੇਅ ਲਈ ਐਕੁਆਇਰ ਕੀਤੀ ਗਈ ਜ਼ਮੀਨ ਦੇ ਗਬਨ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅਨੁਦੀਪ ਕੌਰ ਰੰਧਾਵਾ ਖ਼ਿਲਾਫ਼ 1 ਕਰੋੜ 63 ਲੱਖ ਰੁਪਏ ਦੇ ਗਬਨ ਦਾ ਮਾਮਲਾ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿੱਚ ਐਸਡੀਐਮ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ ਪੱਟੀ ਸਥਿਤ ਉਨ੍ਹਾਂ ਦੇ ਸਰਕਾਰੀ ਘਰ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।