Punjab
ਪੋਲੀਵੁੱਡ ਤੇ ਬਾਲੀਵੁੱਡ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ

ਪੋਲੀਵੁੱਡ ਤੇ ਬਾਲੀਵੁੱਡ ਅਦਾਕਾਰ ਪ੍ਰਿੰਸ ਕੰਵਲਜੀਤ ਸਿੰਘ 1 ਮਾਰਚ ਨੂੰ ਆਪਣਾ 42 ਜਨਮਦਿਨ ਮਨਾ ਰਹੇ ਹਨ। ਜਿਸ ਦੀਆਂ ਤਸਵੀਰਾਂ ਉਂਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸ਼ੇਅਰ ਕੀਤੀਆਂ। ਕੰਵਲਜੀਤ ਸਿੰਘ ਦੇ ਫ਼ੈਨਜ਼ ਨੂੰ ਉਨ੍ਹਾਂ ਦਾ ਇਹ ਨਵਾਂ ਅਵਤਾਰ ਕਾਫ਼ੀ ਪਸੰਦ ਆ ਰਿਹਾ ਹੈ।
ਪ੍ਰਿੰਸ ਕੰਵਲਜੀਤ ਸਿੰਘ ਦੇ ਜਨਮਦਿਨ ਮੌਕੇ ਉਹ ਬੇਹੱਦ ਖ਼ੁਸ਼ ਨਜ਼ਰ ਆ ਰਹੇ ਹਨ। ਖ਼ੁਸ਼ੀ ਹੋਵੇ ਵੀ ਕਿਉਂ ਨਾ ਆਖ਼ਰ ਪ੍ਰਿੰਸ ਕੰਵਲਜੀਤ ਸਿੰਘ ਪੋਲੀਵੁੱਡ ਦੇ ਸੁਪਰਸਟਾਰ ਹਨ। ਉਹ ਆਪਣੇ ਦੋਸਤਾਂ ਵੱਲੋਂ ਮਿਲੀਆਂ ਵਧਾਈਆਂ ਨੂੰ ਆਪਣੀ ਇੰਸਟਾਗ੍ਰਾਮ `ਤੇ ਪੋਸਟ ਕਰ ਕੇ ਉਨ੍ਹਾਂ ਦਾ ਸ਼ੁਕਰੀਆ ਅਦਾ ਕਰ ਰਹੇ ਹਨ।