Connect with us

Entertainment

ਮਸ਼ਹੂਰ ਗਾਇਕ ਗੁਰਨਾਮ ਭੁੱਲਰ ਗ੍ਰਿਫ਼ਤਾਰ

Published

on

ਪਟਿਆਲਾ, 11 ਜੁਲਾਈ : ਕੋਰੋਨਾ ਦੇ ਵਧਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੁਰੱਖਿਅਤ ਕਰਨ ਲਈ ਅਹਿਮ ਫੈਸਲੇ ਲਏ ਗਏ ਹਨ ਜਿਸਦੇ ਲਈ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਕੋਰੋਨਾ ਮਹਾਮਾਰੀ ਕਾਰਨ ਜਿਥੇ ਬੀਤੇ ਕਈ ਮਹੀਨਿਆਂ ਤੋਂ ਸ਼ੂਟਿੰਗ ਵਿਚ ਰੋਕ ਲੱਗੀ ਹੋਈ ਸੀ। ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਦਿਸ਼ਾ ਨਿਰਦੇਸ਼ ਤਹਿਤ ਹੁਣ ਸ਼ੂਟਿੰਗ ਸ਼ੁਰੂ ਕਰਨ ਦੀ ਇਜਾਜ਼ਤ ਵੀ ਦੇ ਦਿਤੀ ਹੈ।

ਪਰ ਪਟਿਆਲਾ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਾਲੀਵੁੱਡ ਦਾ ਮਸ਼ਹੂਰ ਗਾਇਕ ਅਦਾਕਾਰ ਕੋਰੋਨਾ ਦੇ ਨਿਯਮ ਦੀ ਉਲੰਘਣਾ ਕਰਨ ਕਾਰਨ ਗ੍ਰਿਫਤਾਰ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਜਨਸੁਆ ਚੌਂਕੀ ਦੇ ਪੁਲਿਸ ਮੁਲਾਜ਼ਮ ਹੱਬ ਤੋਂ ਗੁਰਨਾਮ ਭੁੱਲਰ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਤਫ਼ਤੀਸ਼ ਕਰ ਰਹੇ ਹਨ। ਗੁਰਨਾਮ ਭੁੱਲਰ ਆਪਣੇ ਆਉਣ ਵਾਲੇ ਪ੍ਰੋਜੈਕਟ ਦੀ ਸ਼ੂਟਿੰਗ ਕਰ ਰਿਹਾ ਸੀ। ਇਸ ਮੌਕੇ ਗੁਰਨਾਮ ਭੁੱਲਰ ਦੇ ਦੋ ਹੋਰ ਸਾਥੀਆਂ ਸਮੇਤ ਮੁਕੱਦਮੇ ਚ ਨਾਮਜ਼ਦ ਕੀਤਾ ਗਿਆ ਹੈ।