Punjab
ਨਵੇਂ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਲਈ ਪੋਰਟਲ ਖੁੱਲਾ

ਪਟਿਆਲਾ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਅਪਲਾਈ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ ਦਿੱਤਾ ਗਿਆ ਹੈ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਰਾਜ ਤੇ ਮੁਲਰੂਪ ‘ਚ ਵਸਨੀਕ ਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਵਿਦਿਆਰਥੀ, ਜਿਨ੍ਹਾਂ ਦੇ ਮਾਤਾ-ਪਿਤਾ/ਸਰਪ੍ਰਸਤਾਂ ਦੀ ਸਲਾਨਾ ਆਮਦਨ 2.50 ਲੱਖ ਰੁਪਏ ਤੋਂ ਘੱਟ ਹੈ ਅਤੇ ਉਹ ਦਸਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਅਤੇ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿੱਚ ਉਚੇਰੀ ਵਿੱਦਿਆ ਲੈਣ ਲਈ ਵਜ਼ੀਫੇ ਦੇ ਯੋਗ ਹਨ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਟੂ ਸਟੂਡੈਂਟਸ ਬਿਲੋਗਿੰਗ ਟੂ ਸ਼ਡਿਊਲਡ ਕਾਸਟ ਫਾਰ ਸਟੱਡੀਜ਼ ਇੰਨ ਇੰਡੀਆ ਸਕੀਮ ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫਰੀਸ਼ਿਪ ਕਾਰਡ ਜਾਰੀ ਕਰਨ ਲਈ ਭਲਾਈ ਵਿਭਾਗ ਦੀ ਵੈਬਸਾਈਟ www.scholarships.gov.in ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਗਿਆ ਹੈ।
ਉਨ੍ਹਾਂ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਣ ਲਈ ਦੀ ਅਪੀਲ ਕਰਦਿਆ ਦੱਸਿਆ ਕਿ ਇਸ ਪੋਰਟਲ ‘ਤੇ ਸਕੀਮ ਦੇ ਨਿਯਮਾਂ ਅਨੁਸਾਰ ਨਵੇਂ ਵਿਦਿਆਰਥੀ ਹੀ ਅਪਲਾਈ ਕਰ ਸਕਦੇ ਹਨ। ਵਿਦਿਆਰਥੀਆਂ ਵੱਲੋਂ ਫਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ‘ਤੇ ਰਜਿਸਟਰ ਕਰਨ ਲਈ ਆਧਾਰ ਨੰਬਰ ਹੋਣਾ ਜਰੂਰੀ ਹੈ। ਇਸ ਤੋਂ ਇਲਾਵਾ ਆਨਲਾਈਨ ਅਪਲਾਈ ਕਰਨ ਸਮੇਂ ਫੋਟੋ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਪਿਛਲੀ ਕਲਾਸ ਦੇ ਡੀ.ਐਮ.ਸੀ ਜਾਂ ਡਿਗਰੀ ਸਰਟੀਫਿਕੇਟ ਵੀ ਅਪਲੋਡ ਕੀਤੇ ਜਾਣਗੇ।
ਅਪਲਾਈ ਹੋਣ ਤੋਂ ਬਾਅਦ ਯੋਗ ਵਿਦਿਆਰਥੀ ਆਪਣਾ ਫਰੀਸ਼ਿਪ ਕਾਰਡ ਪੋਰਟਲ ਤੋਂ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਦਾਖਲਾ ਲੈਣਾ ਹੈ, ਵਿਖੇ ਜਮ੍ਹਾਂ ਕਰਵਾਉਣਗੇ। ਫਰੀਸ਼ਿਪ ਕਾਰਡ ਸਬੰਧੀ ਕਿਸੇ ਵੀ ਵਿਦਿਆਰਥੀ ਨੂੰ ਜੇਕਰ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਤਹਿਸੀਲ ਨਾਲ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ।