Punjab
ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਸਮਰਥਕਾਂ ਦੇ ਲੱਗੇ ਪੋਸਟਰ

ਪੰਜਾਬ: ਹਿਮਾਚਲ ਤੋਂ ਬਾਅਦ ਪੰਜਾਬ ਵਿੱਚ ਵੀ ਖਾਲਿਸਤਾਨ ਸਮਰਥਕਾਂ ਦੀਆਂ ਗਤੀਵਿਧੀਆਂ ਸਾਹਮਣੇ ਆਈਆਂ ਹਨ। ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇ ‘ਤੇ ਖਾਲਿਸਤਾਨ ਸਮਰਥਕਾਂ ਦੇ ਪੋਸਟਰ ਲੱਗੇ ਹੋਏ ਹਨ। ਮੀਲ ਪੱਥਰਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਪੋਸਟਰ ਦੇਖੇ ਜਾ ਸਕਦੇ ਹਨ।
ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਸਬੰਧੀ ਸਖਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ-ਚੰਡੀਗੜ-ਮਨਾਲੀ ਨੈਸ਼ਨਲ ਹਾਈਵੇ ਤੇ ਖਾਲਿਸਤਾਨੀ ਸਟਿੱਕਰ ਲਗਾਉਣਾ ਤੇ ਗਲਤ ਬਿਆਨਬਾਜ਼ੀ ਰਾਹੀ ਪੰਜਾਬ ਅਤੇ ਗੁਆਂਢੀ ਸੂਬਿਆਂ ਵਿਚਕਾਰ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ਾਂ ਚਿੰਤਾ ਦਾ ਵਿਸ਼ਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਪੀਲ ਹੈ ਕਿ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਲਦ ਸਖ਼ਤ ਕਦਮ ਚੁੱਕੇ ਜਾਣ।