Connect with us

Crime

SAD NEWS: ਗਰੀਬੀ ਨੇ ਲਈ ਤਿੰਨ ਮਾਸੂਮਾਂ ਦੀ ਜਾਨ, ਜਾਣੋ ਮਾਮਲਾ

Published

on

2 ਅਕਤੂਬਰ 2023: ਜਲੰਧਰ ਤੋਂ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਸੋਮਵਾਰ ਸਵੇਰੇ ਪਠਾਨਕੋਟ ਹਾਈਵੇਅ ‘ਤੇ ਪੈਂਦੇ ਕਾਨਪੁਰ ਇਲਾਕੇ ‘ਚ ਤਿੰਨ ਭੈਣਾਂ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਦੇ ਬਾਹਰ ਲੋਹੇ ਦੇ ਟਰੰਕ ‘ਚ ਬੰਦ ਪਈਆਂ ਮਿਲੀਆਂ। ਤਿੰਨੇ ਭੈਣਾਂ ਐਤਵਾਰ ਤੋਂ ਲਾਪਤਾ ਸਨ।

ਪੁਲਿਸ ਪੁੱਛਗਿੱਛ ਦੌਰਾਨ ਸਨਸਨੀਖੇਜ਼ ਖੁਲਾਸਾ ਹੋਇਆ ਹੈ। ਐਸਐਸਪੀ ਜਲੰਧਰ ਦੇਹਾਤ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਦਰਅਸਲ ਗਰੀਬੀ ਕਾਰਨ ਲੜਕੀਆਂ ਦੇ ਮਾਪਿਆਂ ਨੇ ਉਨ੍ਹਾਂ ਨੂੰ ਜ਼ਹਿਰੀਲਾ ਪਦਾਰਥ ਖੁਆ ਕੇ ਟਰੱਕ ਵਿੱਚ ਬੰਦ ਕਰ ਦਿੱਤਾ ਸੀ। ਪੁੱਛਗਿੱਛ ਦੌਰਾਨ ਦੋਵਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁਲੀਸ ਨੇ ਦੋਵਾਂ ਖ਼ਿਲਾਫ਼ 302 ਦਾ ਕੇਸ ਦਰਜ ਕਰ ਲਿਆ ਹੈ। ਦੋਸ਼ੀ ਜੋੜੇ ਦੇ ਦੋ ਹੋਰ ਬੱਚੇ ਹਨ।