Punjab
ਬਿਜਲੀ ਮੁਲਾਜਮਾਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਤਰਨਤਾਰਨ, 23 ਜੁਲਾਈ (ਪਾਵਾਂ ਸ਼ਰਮਾ): ਬਿਜਲੀ ਮੁਲਾਜਮਾਂ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਰੋਸ ਵੱਜੋ ਪੰਜਾਬ ਸਰਕਾਰ ਦੇ ਲਾਰਿਆਂ ਦੇ ਮੱਟਕੇ ਤੋੜੇ ਗਏ। ਕੱਚੇ ਮੁਲਾਜ਼ਮ ਨੂੰ ਪੱਕੇ ਕਰਨ ਅਤੇ ਕੇਂਦਰ ਸਰਕਾਰ ਦੇ ਗਰੇੱਡ ਤੇ ਨਵੀ ਭਰਤੀ ਦਾ ਵਿਰੋਧ ਵੀ ਕੀਤਾ।
ਬਿਜਲੀ ਮੁਲਾਜ਼ਮਾਂ ਦੇ ਆਗੂ ਗਰੁਪ੍ਰੀਤ ਸਿੰਘ ਗੰਡੀਵਿੰਡ ਨੇ ਆਪਣੀ ਮੰਗਾਂ ਬਾਰੇ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਚੋਣਾਂ ਸਮੇ ਮੁਲਾਜਮਾਂ ਨਾਲ ਕਈ ਵਾਅਦੇ ਕੀਤੇ ਸਨ ਲੇਕਿਨ ਹੁਣ ਤੱਕ ਕੋਈ ਵੀ ਵਾਅਦਾ ਪੂਰਾ ਨਹੀ ਕੀਤਾ ਗਿਆ। ਜਿਸਦਾ ਉਹ ਵਿਰੋਧ ਕਰਦੇ ਹਨ ਸਰਕਾਰੀ ਮੁਲਾਜਮਾਂ ਅਤੇ ਲੋਕਾਂ ਦੀ ਆਵਾਜ ਨੂੰ ਦਬਾਉਣ ਲਈ ਕੋਰੋਨਾ ਦੀ ਆੜ ਵਿੱਚ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਮੁਲਾਜਮਾਂ ਨੇ ਕਿਹਾ ਉਹ ਪਰਚਿਆਂ ਤੋ ਨਹੀ ਡਰਦੇ ਅਤੇ ਆਪਣਾ ਸੰਘਰਸ਼ ਜਾਰੀ ਰੱਖਣਗੇ ਜਦੋ ਤਕ ਓਹਨਾ ਦਾ ਹੱਕ ਉਨ੍ਹਾਂ ਨੂੰ ਨਹੀਂ ਮਿਲ ਜਾਂਦਾ।