Connect with us

Punjab

ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਨੇ ਵਿਸ਼ਵ ਜਲ ਦਿਵਸ ਮਨਾਇਆ

Published

on

ਚੰਡੀਗੜ੍ਹ:

ਲੋਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੱਦੇਨਜ਼ਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਨੇ ਵਿਸ਼ਵ ਜਲ ਦਿਵਸ ਮਨਾਇਆ।

‘ਵਿਸ਼ਵ ਜਲ ਦਿਵਸ- 2023’ ਦੇ ਮੌਕੇ ’ਤੇ ਏਅਰਪੋਰਟ ਰੋਡ ਸਥਿਤ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿਖੇ ਪੌਦੇ ਲਗਾਉਣ ਲਈ ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.) ‘ਤੇ  ਟਰੀਟ ਕੀਤੇ ਪਾਣੀ ਦੇ ਦੋ ਟੈਂਕਰਾਂ ਦੀ ਵਰਤੋਂ ਕੀਤੀ ਗਈ।

ਗਮਾਡਾ ਦੇ ਅਧਿਕਾਰੀਆਂ ਨੇ ਪੀ.ਪੀ.ਸੀ.ਬੀ. ਨੂੰ ਭਰੋਸਾ ਦਿੱਤਾ ਕਿ ਤਾਜ਼ੇ ਪਾਣੀ ਦੀ ਥਾਂ ’ਤੇ ਟਰੀਟ ਕੀਤੇ ਗੰਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਪੌਦੇ ਲਗਾਉਣ ਲਈ ਕੀਤੀ ਜਾਵੇਗੀ ਅਤੇ ਇਸ ਸਬੰਧੀ ਰਿਕਾਰਡ ਵੀ ਰੱਖਿਆ ਜਾਵੇਗਾ।

ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਾਤਾਵਰਨ ਸੰਭਾਲ ਅਤੇ ਸਾਫ਼-ਸੁਥਰੇ ਤਾਜ਼ੇ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਕਈ ਨਵੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕ ਅਤੇ ਉਦਯੋਗਿਕ ਘਰਾਣੇ ਸੂਬੇ ਵਿੱਚ ਪਾਣੀ ਅਤੇ ਮਿੱਟੀ ਦੀ ਸ਼ੁੱਧਤਾ ਨੂੰ ਪਲੀਤ ਨਾ ਕਰਨ।