Punjab
ਪ੍ਰਨੀਤ ਕੌਰ ਨੇ ਰਾਧਾ ਸੁਆਮੀ ਡੇਰਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
PATIALA: ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਪ੍ਰਨੀਤ ਕੌਰ ਨੇ ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ ਹੈ ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਨ੍ਹਾਂ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਫੇਸਬੁੱਕ ਪੇਜ ‘ਤੇ ਵੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਰਾਧਾ ਸੁਆਮੀ (ਸਤਿਸੰਗ ਬਿਆਸ) ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਤੋਂ ਇਲਾਹੀ ਅਸ਼ੀਰਵਾਦ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਪਟਿਆਲਾ ਤੋਂ ਮੁਅੱਤਲ ਕਾਂਗਰਸੀ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਹੋ ਗਈ ਹੈ।