Punjab
ਪ੍ਰਨੀਤ ਕੌਰ ਨੇ ਟਵੀਟ ਕਰਕੇ ਕਾਂਗਰਸ ਨੂੰ ਦਿੱਤਾ ਜਵਾਬ, ਲਿਖਿਆ- ਪਾਰਟੀ ਦੇ ਹਰ ਫੈਸਲੇ ਦਾ ਸਵਾਗਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਅਗਲੇ ਹੀ ਦਿਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਟਵਿੱਟਰ ‘ਤੇ ਪਾਰਟੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਪ੍ਰਨੀਤ ਕੌਰ ਨੇ ਆਪਣੇ ਟਵਿੱਟਰ ‘ਤੇ ਪਾਰਟੀ ਦੇ ਕਾਰਨ ਦੱਸੋ ਨੋਟਿਸ ਦਾ ਸਪੱਸ਼ਟ ਜਵਾਬ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਨੂੰ ਵੀ ਜਵਾਬ ਦੇਣ ਲਈ ਤਿੰਨ ਦਿਨ ਦਾ ਸਮਾਂ ਦਿੱਤਾ ਸੀ ਪਰ ਪਰਨੀਤ ਕੌਰ ਨੇ ਅਗਲੇ ਹੀ ਦਿਨ ਸ਼ਨੀਵਾਰ ਨੂੰ ਆਪਣੇ ਟਵੀਟ ‘ਤੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਹੈ।