Punjab
ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦਾਂ ਦੀ ਸ਼ਹੀਦੇ ਤੇ ਦੁੱਖ ਦਾ ਕੀਤਾ ਪ੍ਰਗਟਾਵਾ

14ਸਤੰਬਰ 2023: ਕਾਂਗਰਸ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਹੀਦਾਂ ਦੀ ਸ਼ਹੀਦੀ ਨੂੰ ਲੈ ਕੇ ਦੁੱਖ ਸਾਂਝਾ ਕੀਤਾ ਹੈ ਓਹਨਾ ਵਲੋਂ ਟਵੀਟ ਕਰ ਕਿਹਾ ਗਿਆ ਹੈ ਕਿ
ਸਾਡੇ ਬਹਾਦਰ ਸੈਨਿਕ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਡੀ. ਅਤੇ ਡੀ.ਐਸ.ਪੀ ਹੁਮਾਯੂੰ ਭੱਟ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ। ਅਨੰਤਨਾਗ ਜੰਮੂ-ਕਸ਼ਮੀਰ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਉਨ੍ਹਾਂ ਦੀ ਜਾਨ ਚਲੀ ਗਈ।
ਮੈਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਕੌਮੀ ਨਾਇਕਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ