Governance
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ।

ਤਲਵੰਡੀ ਸਾਬੋ, 19 ਮਾਰਚ (ਮਨੀਸ਼ ਗਰਗ):ਵਿਸ਼ਵ ਭਰ ਵਿੱਚ ਕੋਰੋਨਾ ਦੇ ਅਸਰ ਨਾਲ ਲੋਕਾਂ ਦੇ ਪ੍ਰਭਾਵਿਤ ਹੋਣ ਦੇ ਮੱਦੇਨਜ਼ਰ ਸਾਰੇ ਧਰਮਾਂ ਵੱਲੋ ਸੁਖ ਸ਼ਾਂਤੀ ਲਈ ਅਰਦਾਸ ਕੀਤੀ ਜਾ ਰਹੀ ਹੈ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਨਿਰਦੇਸ਼ ਤੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕੀਤਾ ਗਿਆ
,ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਤਿਹਾਸਕ ਗੁਰਦੁਆਰਾ ਮਾਤਾ ਸਾਹਿਬ ਕੌਰ ਮਾਤਾ ਸੁੰਦਰ ਕੌਰ 3 ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਵਾਹਿਗੁਰੂ ਅੱਗੇ ਵਿਸ਼ਵ ਦੀਆਂ ਸੰਗਤਾਂ ਨੂੰ ਬੀਮਾਰੀਆਂ ਤੋਂ ਨਿਜਾਤ ਦਬਾਉਣ ਦੀ ਅਰਦਾਸ ਕੀਤੀ ਗਈ। ਭੋਗ ਉਪਰੰਤ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ ਤਖ਼ਤ ਸਾਹਿਬ ਦੇ ਹਜੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ, ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਸ਼ਮੂਲੀਅਤ ਕੀਤੀ। ਸਮਾਗਮ ਦੌਰਾਣ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਮੌਜੂਦ ਸਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਫਵਾਹਾਂ ਤੋਂ ਬਚਨ ਦੀ ਅਪੀਲ ਕਰਦੇ ਅਤੇ ਸਰਕਾਰ ਅਤੇ ਡਾਕਟਰਾਂ ਦੀ ਸਲਾਹ ਮੁਤਾਬਕ ਇਤਿਹਾਤ ਬਰਤਨ ਦੀ ਅਪੀਲ ਵੀ ਕੀਤੀ