Connect with us

Politics

ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਭਾਈ ਦਿਲਾਵਰ ਸਿੰਘ ਦੀ ਬਰਸੀ ਤੇ ਅਰਦਾਸ

ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

Published

on

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਮਾਰਨ ਲਈ ਬਣੇ ਸੀ ਮਨੁੱਖੀ ਬੰਬ 
ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਭਾਈ ਦਿਲਾਵਰ ਸਿੰਘ ਦੀ ਬਰਸੀ ਤੇ ਅਰਦਾਸ 

ਅੰਮ੍ਰਿਤਸਰ 31 ਅਗਸਤ:(ਗੁਰਪ੍ਰੀਤ ਰਾਜਪੂਤ),ਅੱਜ ਭਾਈ ਦਿਲਾਵਰ ਸਿੰਘ ਦੀ 25ਵੀਂ ਬਰਸੀ ਹੈ। ਭਾਈ ਦਿਲਾਵਰ ਸਿੰਘ 31 ਅਗਸਤ 1995 ‘ਚ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਬੇਅੰਤ ਸਿੰਘ ਨੂੰ ਮਾਰਨ ਲਈ ਮਨੁੱਖੀ ਬੰਬ ਬਣੇ ਸਨ ਅਤੇ ਅੱਜ ਭਾਈ ਦਿਲਾਵਰ ਸਿੰਘ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 
 ਸਮੂਹ ਸਿੱਖ ਸੰਗਤਾਂ ਉੱਥੇ ਹਾਜ਼ਰ ਰਹੀਆਂ ਜਿਨ੍ਹਾਂ ਨੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉੱਥੇ ਗੱਲਬਾਤ ਕਰਦੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਨੇ ਕਿਹਾ ਕਿ ਅੱਜ ਉਹ ਭਾਈ ਦਿਲਾਵਰ ਸਿੰਘ ਦੀ ਬਰਸੀ ਮੌਕੇ ਅਕਾਲ ਤਖ਼ਤ ਤੇ ਨਤਮਸਤਕ ਹੋਣ ਆਏ ਹਨ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਆਏ ਹਨ। 
 ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਜੋ 300  ਤੋਂ ਵੱਧ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਉਹਦੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਇੱਕ ਕਮੇਟੀ ਬਣਾਈ ਗਈ ਹੈ। ਉਹ ਕਮੇਟੀ ਵੱਲੋਂ ਸਮੁੰਦਰੀ ਹਾਲ ਵਿਖੇ ਜਾ ਕੇ ਐਸਜੀਪੀਸੀ ਤੋਂ ਇਸ ਸਾਰੇ ਮਾਮਲੇ ਤੇ ਪੜਤਾਲ ਦੀ ਮੰਗ ਕਰੇਗੀ।