Punjab
ਅੰਮ੍ਰਿਤਸਰ ‘ਚ ਗਰਭਵਤੀ ਅੋਰਤ ਦੀ ਕਰੰਟ ਲੱਗਣ ਨਾਲ ਮੌਤ, ਘਟਨਾ CCTV ‘ਚ ਕੈਦ

ਅੰਮ੍ਰਿਤਸਰ : ਅੰਮ੍ਰਿਤਸਰ ਸ਼ਹਿਰ ਦੇ ਮੋਹਕਮਪੁਰਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ 8 ਮਹੀਨੇ ਦੀ ਗਰਭਵਤੀ ਅੋਰਤ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਇਸ ਲੜਕੀ ਦੀ ਮੌਤ ਹੋਈ ਹੈ ਉਥੇ ਹੀ ਪਹਿਲਾਂ ਇਕ ਹੋਰ ਨੌਜਵਾਨ ਦੀ ਮੌਤ ਹੋਈ ਸੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮ੍ਰਿਤਕ ਅੋਰਤ ਦੇ ਜੇਠ ਵਿਸ਼ਾਲ ਨੇ ਦੱਸਿਆ ਕਿ ਘਰ ਦੇ ਬਾਹਰ ਸਰਕਾਰੀ ਮੀਟਰ ‘ਤੇ ਕੁਝ ਨੰਗੀ ਤਾਰਾਂ ਲੱਗੀਆਂ ਹੋਈਆਂ ਹਨ। ਮੀਂਹ ਦੇ ਮੌਸਮ ਕਾਰਨ ਗੇਟ ਕੋਲ ਕਰੰਟ ਪਹੁੰਚ ਗਿਆ। ਅੋਰਤ ਗੇਟ ਦੇ ਕੋਲ ਪਾਣੀ ਪੀ ਰਹੀ ਸੀ। ਉਹ ਨੰਗੇ ਪੈਰੀਂ ਸੀ, ਜਿਸ ਪ੍ਰਭਾਵ ਦੇ ਕਾਰਨ ਉਸਦੀ ਮੌਤ ਹੋ ਗਈ । ਅੋਰਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਬੁਰਾ ਹਾਲ ਹੈ।
ਇਸ ਦੇ ਨਾਲ ਹੀ ਪੁਲਿਸ ਦਾ ਕਹਿਣਾ ਹੈ ਕਿ ਅੋਰਤ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ ਸੀ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।