Punjab
ਪ੍ਰਨੀਤ ਕੌਰ ਅਤੇ ਬ੍ਰਹਮ ਮਹਿੰਦਰਾ ਵੱਲੋਂ ਡਾ: ਨਿਧੀ ਸ਼ਰਮਾ ਨੂੰ ਕੀਤਾ ਗਿਆ ਸਨਮਾਨਿਤ

ਪਟਿਆਲਾ : ਅੱਜ 75ਵੇਂ ਸੁਤੰਤਰਤਾ ਦਿਵਸ ਮੌਕੇ ਰਾਸ਼ਟਰੀ ਝੰਡਾ ਕੈਬੀਨੇਟ ਮੰਤਰੀ ਬ੍ਰਹਮ ਮਹਿੰਦਰਾ ਵਲੋਂ ਲਹਿਰਾਇਆ ਗਿਆ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਦੌਰਾਨ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਅਤੇ ਕੈਬਨਿਟ ਮੰਤਰੀ ਸ.ਬ੍ਰਹਮ ਮਹਿੰਦਰਾ ਵੱਲੋਂ ਡਾ: ਨਿਧੀ ਸ਼ਰਮਾ, ਮੈਡੀਕਲ ਅਫਸਰ, ਸੀਐਚਸੀ ਮਾਡਲ ਟਾਊਨ ਪਟਿਆਲਾ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਪਟਿਆਲਾ ਵਿਖੇ ਕੋਵਿਡ -19 ਮਹਾਂਮਾਰੀ ਦੌਰਾਨ ਨਿਭਾਈਆਂ ਗਈਆਂ ਵਿਲੱਖਣ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।