Punjab
ਕੈਪਟਨ ਵਿਰੁੱਧ ਸ਼ੁਰੂ ਹੋਈ ਬਗਾਵਤ ਨੂੰ ਲੈਕੇ ਪ੍ਰਨੀਤ ਕੌਰ ਨੇ ਸਿੱਧੂ ਖਿਲਾਫ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਪੰਜਾਬ ਵਿਚ ਕੈਪਟਨ ਖਿਲਾਫ ਸ਼ੁਰੂ ਹੋਈ ਬਗਾਵਤ ਤੋਂ ਬਾਅਦ ਲੋਕ ਸਭਾ ਸਸੰਦ ਮੈਂਬਰ ਪ੍ਰਨੀਤ ਕੌਰ ਦਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਨੇ ਆਪਣੇ ਬਿਆਨ ਵਿਚ ਸਿੱਧੇ ਤੌਰ ‘ਤੇ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਕਿਹਾ ਕਿ ਸਾਢੇ 4 ਸਾਲ ਤੱਕ ਤਾਂ ਪੰਜਾਬ ਕਾਂਗਰਸ ਵਿਚ ਸਭ ਕੁਝ ਠੀਕ ਚੱਲ ਰਿਹਾ ਸੀ ਆਖਿਰਕਾਰ ਪਿਛਲੇ 2 ਮਹੀਨਿਆਂ ਵਿਚ ਅਜਿਹਾ ਕੀ ਹੋ ਗਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਲੋਕ ਸਵਾਲ ਚੁੱਕ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਜੋ ਕੁਝ ਵੀ ਹੋ ਰਿਹਾ ਹੈ ਉਸ ਦੇ ਲਈ ਕਿਤੇ ਨਾ ਕਿਤੇ ਨਵਜੋਤ ਸਿੰਘ ਸਿੱਧੂ ਹੀ ਜ਼ਿੰਮੇਵਾਰ ਹਨ। ਉਹ ਅਪਣੇ ਸਲਾਹਕਾਰਾਂ ’ਤੇ ਕੰਟਰੋਲ ਨਹੀਂ ਰੱਖ ਰਹੇ। ਉਹਨਾਂ ਕਿਹਾ ਕਿ ਕਿਸੇ ਦੇ ਕਹਿ ਦੇਣ ਨਾਲ ਮੁੱਖ ਮੰਤਰੀ ਨੂੰ ਨਹੀਂ ਬਦਲਿਆ ਜਾਵੇਗਾ।
ਉਨ੍ਹਾਂ ਕਿਹਾ ਸੀਐਮ ਕਿਸ ਨੂੰ ਬਣਾਉਣਾ ਹੈ ਜਾਂ ਨਹੀਂ ਇਹ ਸਭ ਕਾਂਗਰਸ ਹਾਈ ਕਮਾਨ ਨੇ ਤੈਅ ਕਰਨਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲਈ ਬਹੁਤ ਕੰਮ ਕੀਤਾ ਹੈ ਅਤੇ ਉਹਨਾਂ ਦੀ ਅਗਵਾਈ ਵਿਚ ਕਾਂਗਰਸ ਨੇ ਕਈ ਚੋਣਾਂ ਜਿੱਤੀਆਂ ਹਨ। ਉਹਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੀ ਪੰਜਾਬ ਦੀ ਭਲਾਈ ਲਈ ਬਹੁਤ ਕੰਮ ਕੀਤਾ ਹੈ।