Connect with us

India

ਅੱਜ ਦਿੱਲੀ ਦੇ ਕਿਸਾਨ ਘਾਟ ‘ਤੇ ਕਿਸਾਨ ਮਹਾਰੈਲੀ ਦੀ ਤਿਆਰੀ

Published

on

ਦਿੱਲੀ ਵਿੱਚ ਅੱਜ ਕਿਸਾਨਾਂ ਦੀ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਹੋ ਚੁੱਕੀਆਂ ਹਨ। ਕਿਸਾਨ ਘਾਟ ‘ਤੇ ਵੱਡਾ ਇਕੱਠ ਹੋਣ ਦੀ ਉਮੀਦ ਹੈ। ਇਸ ਮਹਾਰੈਲੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਹਜ਼ਾਰਾਂ ਕਿਸਾਨ ਦਿੱਲੀ ਵੱਲ ਰਵਾਨਾ ਹੋ ਚੁੱਕੇ ਹਨ।

 ਭਾਰਤ-ਅਮਰੀਕਾ ਵਿਚਾਲੇ ਹੋਣ ਜਾ ਰਹੇ ਵਪਾਰਕ ਸਮਝੌਤੇ ਦੇ ਵਿਰੋਧ ਵਿੱਚ ਕਿਸਾਨਾਂ ਨੇ ਇੱਕ ਵਾਰ ਫਿਰ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ। ਦਿੱਲੀ ਵਿੱਚ ਕਿਸਾਨਾਂ ਦੀ ਅੱਜ (21 ਜੁਲਾਈ) ਮਹਾਪੰਚਾਇਤ ਹੋ ਜਾ ਰਹੀ ਹੈ। ਕਿਸਾਨ ਘਾਟ ‘ਤੇ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੇ ਚੱਲਦੇ ਹੀ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਕਿਸਾਨ ਦਿੱਲੀ ਲਈ ਰਵਾਨਾ ਹੋਣੇ ਸ਼ੁਰੂ ਹੋ ਗਏ ਹਨ।

ਦਿੱਲੀ ਦੇ ਕਿਸਾਨ ਘਾਟ ‘ਤੇ ਅੱਜ ਹੋਣ ਵਾਲੀ ਕਿਸਾਨ ਮਹਾਰੈਲੀ ਨੂੰ ਲੈ ਕੇ ਤਿਆਰੀਆਂ ਆਪਣੇ ਅੰਤਿਮ ਪੜਾਅ ‘ਚ ਪਹੁੰਚ ਗਈਆਂ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਕਿਸਾਨ ਜਥੇ ਦਿੱਲੀ ਪਹੁੰਚ ਰਹੇ ਹਨ, ਜਦਕਿ ਪੰਜਾਬ ਤੋਂ ਵੀ ਵੱਡੀ ਗਿਣਤੀ ਵਿੱਚ ਕਿਸਾਨ ਰਵਾਨਾ ਹੋਏ ਹਨ।

ਕਿਸਾਨ ਜਥੇ ਟਰੈਕਟਰਾਂ, ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਮੂਲੀਅਤ ਕਰਨਗੇ ਅਤੇ ਆਪਣੀਆਂ ਮੰਗਾਂ ਨੂੰ ਸਰਕਾਰ ਸਾਹਮਣੇ ਰੱਖਣਗੇ।

ਦੂਜੇ ਪਾਸੇ ਦਿੱਲੀ ਪੁਲਿਸ ਅਤੇ ਪ੍ਰਸ਼ਾਸਨ ਵੀ ਪੂਰੀ ਤਰ੍ਹਾਂ ਅਲਰਟ ‘ਤੇ ਹਨ। ਕਿਸਾਨ ਘਾਟ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਵਾਧੂ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।