National
ਮੁਖਤਾਰ ਅੰਸਾਰੀ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ
30 ਮਾਰਚ 2024: ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਬੰਦ ਮੁਖਤਾਰ ਅੰਸਾਰੀ ਦੀ 28 ਮਾਰਚ ਦੀ ਰਾਤ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਸ ਨੂੰ ਰਾਤ 8:25 ‘ਤੇ ਉਲਟੀਆਂ ਅਤੇ ਬੇਹੋਸ਼ੀ ਦੀ ਹਾਲਤ ‘ਚ ਜੇਲ੍ਹ ਤੋਂ ਰਾਣੀ ਦੁਰਗਾਵਤੀ ਮੈਡੀਕਲ ਕਾਲਜ ਲਿਜਾਇਆ ਗਿਆ। 9 ਡਾਕਟਰਾਂ ਨੇ ਉਸ ਦਾ ਇਲਾਜ ਕੀਤਾ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਸ ਦੀ ਮ੍ਰਿਤਕ ਦੇਹ ਨੂੰ ਲੈ ਕੇ ਪ੍ਰਸ਼ਾਸਨ ਦਾ ਕਾਫਲਾ ਬਾਂਦਾ ਤੋਂ ਗਾਜ਼ੀਪੁਰ ਪਹੁੰਚ ਗਿਆ ਹੈ। ਅੱਜ ਉਹਨਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।