Connect with us

Punjab

ਪੰਜਾਬ ‘ਚ ਬੱਸ ਕਿਰਾਇਆ 10 ਪੈਸੇ ਪ੍ਰਤੀ ਕਿਲੋਮੀਟਰ ਵਧਾਉਣ ਦੀ ਤਿਆਰੀ, PRTC ਜਲਦ ਹੀ ਸਰਕਾਰ ਨੂੰ ਭੇਜੇਗੀ ਪ੍ਰਸਤਾਵ

Published

on

ਹੁਣ ਪੰਜਾਬ ‘ਚ ਸਰਕਾਰੀ ਬੱਸ ‘ਚ ਸਫਰ ਕਰਨਾ ਹੋਵੇਗਾ ਮਹਿੰਗਾ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੇ ਬੱਸ ਕਿਰਾਏ ਵਿੱਚ 10 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕਰਨ ਦੀ ਤਿਆਰੀ ਕਰ ਲਈ ਹੈ। ਨਿਗਮ ਵੱਲੋਂ ਇਸ ਸਬੰਧੀ ਪ੍ਰਸਤਾਵ ਜਲਦੀ ਹੀ ਪੰਜਾਬ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ। ਹਰੀ ਝੰਡੀ ਮਿਲਦੇ ਹੀ ਵਧਿਆ ਹੋਇਆ ਕਿਰਾਇਆ ਲਾਗੂ ਕਰ ਦਿੱਤਾ ਜਾਵੇਗਾ। ਪੀਆਰਟੀਸੀ ਦੇ ਜਨਰਲ ਮੈਨੇਜਰ (ਅਪਰੇਸ਼ਨ) ਸੁਰਿੰਦਰ ਸਿੰਘ ਨੇ ਦੱਸਿਆ ਕਿ ਡੀਜ਼ਲ ਦੇ ਰੇਟ ਵਧਣ ਨਾਲ ਨਿਗਮ ’ਤੇ ਵਿੱਤੀ ਬੋਝ ਵਧ ਗਿਆ ਹੈ। ਅਜਿਹੇ ‘ਚ ਬੱਸ ਦਾ ਕਿਰਾਇਆ ਵਧਾਉਣ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਜਾ ਰਿਹਾ ਹੈ। ਉਮੀਦ ਹੈ ਕਿ ਸਰਕਾਰ ਇਸ ਨੂੰ ਮਨਜ਼ੂਰੀ ਦੇਵੇਗੀ।

ਵੱਡੇ ਆਰਥਿਕ ਸੰਕਟ ‘ਚ PRTC, ਸਰਕਾਰ ‘ਤੇ 350 ਕਰੋੜ ਬਕਾਇਆ
ਪੀਆਰਟੀਸੀ ਦੇ 350 ਕਰੋੜ ਰੁਪਏ ਪੰਜਾਬ ਸਰਕਾਰ ਵੱਲ ਬਕਾਇਆ ਹਨ। ਇਸ ਵਿੱਚੋਂ 250 ਕਰੋੜ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਲਈ ਹਨ। ਇਸ ਸਹੂਲਤ ਦੇ ਬਦਲੇ ਨਿਗਮ ਨੂੰ ਜੁਲਾਈ 2022 ਤੋਂ ਸਰਕਾਰ ਤੋਂ ਕੋਈ ਅਦਾਇਗੀ ਨਹੀਂ ਮਿਲ ਰਹੀ। ਜਦਕਿ ਪੀਆਰਟੀਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੀਆਂ ਔਰਤਾਂ ਦੀ ਗਿਣਤੀ ਹਰ ਮਹੀਨੇ ਲਗਾਤਾਰ ਵੱਧ ਰਹੀ ਹੈ। ਇਸ ਪੈਸੇ ਦੀ ਅਦਾਇਗੀ ਨਾ ਹੋਣ ਕਾਰਨ ਨਿਗਮ ਲਈ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਅਤੇ ਪੈਨਸ਼ਨ ਦੇਣਾ ਔਖਾ ਹੋ ਰਿਹਾ ਹੈ। ਸਥਿਤੀ ਇਹ ਹੈ ਕਿ ਮੁਲਾਜ਼ਮਾਂ ਨੂੰ ਅਜੇ ਤੱਕ ਜਨਵਰੀ ਮਹੀਨੇ ਦੀ ਤਨਖਾਹ ਅਤੇ ਪੈਨਸ਼ਨ ਨਹੀਂ ਮਿਲੀ ਹੈ। ਜੀਐਮ ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਸਰਕਾਰ ਨਾਲ ਗੱਲਬਾਤ ਚੱਲ ਰਹੀ ਹੈ।