National
ਰਾਸ਼ਟਪਤੀ ਦ੍ਰੋਪਦੀ ਮੁਰਮੂ ਨੇ ਸਵੀਕਾਰ ਕੀਤਾ PM ਨਰਿੰਦਰ ਮੋਦੀ ਦਾ ਅਸਤੀਫ਼ਾ

PM MODI RESIGN : ਨਰਿੰਦਰ ਮੋਦੀ ਨੇ ਬੁੱਧਵਾਰ (5 ਜੂਨ) ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਬਣੇ ਰਹਿਣ ਲਈ ਕਿਹਾ ਹੈ। ਪੀਐਮ ਮੋਦੀ ਅਤੇ ਰਾਸ਼ਟਰਪਤੀ ਮੁਰਮੂ ਦੀ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਸ ਵਿੱਚ ਉਹ ਆਪਣਾ ਅਸਤੀਫਾ ਸੌਂਪਦੇ ਨਜ਼ਰ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ‘ਚ NDA ਦੀ ਬੈਠਕ ਤੋਂ ਪਹਿਲਾਂ ਆਪਣਾ ਅਸਤੀਫਾ ਰਾਸ਼ਟਰਪਤੀ ਮੁਰਮੂ ਨੂੰ ਸੌਂਪ ਦਿੱਤਾ ਹੈ।
ਦ੍ਰੋਪਦੀ ਮੁਰਮੂ ਨੇ ਦਿੱਤੀ ਜਾਣਕਾਰੀ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਐਕਸ ਅਕਾਊਂਟ ‘ਤੇ ਟਵੀਟ ਕੀਤਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਰਾਸ਼ਟਰਪਤੀ ਨੇ ਅਸਤੀਫਾ ਸਵੀਕਾਰ ਕਰ ਲਿਆ ਹੈ |ਤੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਮੰਤਰੀ ਪ੍ਰੀਸ਼ਦ ਨੂੰ ਨਵੀਂ ਸਰਕਾਰ ਬਣਨ ਤੱਕ ਅਹੁਦੇ ‘ਤੇ ਬਣੇ ਰਹਿਣ ਦੀ ਬੇਨਤੀ ਕੀਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਭਵਨ ਪਹੁੰਚ ਗਏ ਹਨ। ਉਸਨੇ ਜਲਦੀ ਹੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਜਿਸ ਨੂੰ ਸਵੀਕਾਰ ਕਰ ਲਿਆ ਗਿਆ। ਉਨ੍ਹਾਂ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਵਾਲਾ ਪੱਤਰ ਵੀ ਸੌਂਪਿਆ।
ਤੀਜੀ ਵਾਰ ਚੁੱਕ ਸਕਦੇ ਹਨ ਸਹੁੰ
ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ 2024 ‘ਚ NDA ਨੂੰ ਬਹੁਮਤ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਜੂਨ ਨੂੰ ਸਹੁੰ ਚੁੱਕ ਸਕਦੇ ਹਨ। ਉਹ ਇਤਿਹਾਸਕ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹ 1962 ਤੋਂ ਬਾਅਦ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ।