Punjab
ਅੰਮ੍ਰਿਤਸਰ ਪਹੁੰਚੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ, CM MAAN ‘ਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਕੀਤਾ ਸਵਾਗਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਅੰਮ੍ਰਿਤਸਰ ਦੌਰੇ ‘ਤੇ ਹਨ। ਪੰਜਾਬ ਦੇ ਸੀ.ਐਮ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਹਵਾਈ ਅੱਡੇ ‘ਤੇ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸਵਾਗਤ ਕੀਤਾ। ਇਸ ਸਬੰਧੀ ਸੀ.ਐਮ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਪਹੁੰਚਣ ‘ਤੇ ਸਵਾਗਤ ਕੀਤਾ ਗਿਆ। ਅੱਜ ਅਸੀਂ ਰਾਸ਼ਟਰਪਤੀ ਨੂੰ ਗੁਰੂ ਨਗਰੀ ਵਿੱਚ ਧਾਰਮਿਕ, ਇਤਿਹਾਸਕ, ਸੱਭਿਆਚਾਰਕ ਅਤੇ ਵਿਰਾਸਤ ਦੀ ਝਲਕ ਦਿਖਾਵਾਂਗੇ।

Continue Reading