Politics
HSGPC ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਬਿਗੜੀ ਤਬੀਅਤ
ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਤਬੀਅਤ ਬਿਗੜਨ ਕਾਰਨ ਚੰਡੀਗੜ੍ਹ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।

30 ਅਗਸਤ : ਹਰਿਆਣਾ ਗੁਰੂਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਤਬੀਅਤ ਬਿਗੜਨ ਕਾਰਨ ਚੰਡੀਗੜ੍ਹ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਜਿਸਦੀ ਜਾਣਕਾਰੀ ਭਾਈ ਜਗਮੀਤ ਬਰਾੜ ਵੱਲੋਂ ਦਿੱਤੀ ਗਈ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਦਾਦੂਵਾਲ ਦੀ ਤਬੀਅਤ ਖਰਾਬ ਹੈ ਜਿਨ੍ਹਾਂ ਨੂੰ ਹਸਪਤਾਲ ਵਿਖੇ ਭਾਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਡਾਕਟਰ ਨੇ ਸਖਤ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਉਨ੍ਹਾਂ ਤੋਂ ਆਕੇ ਨਾ ਮਿਲੇ ਇਸਦੇ ਨਾਲ ਹੀ ਭਾਈ ਨਿਰਮਲ ਸਿੰਘ ਨੇ ਲੋਕਾਂ ਨੂੰ ਜਥੇਦਾਰ ਲਈ ਅਰਦਾਸ ਕਰਨ ਨੂੰ ਵੀ ਕਿਹਾ ਹੈ।
Continue Reading