Connect with us

punjab

ਜਬਰਦਸਤੀ ਧਰਮ ਪਰਿਵਰਤਨ ਲਈ ਪਾਇਆ ਦਬਾਅ, ਪਤੀ ਪਹੁੰਚਿਆ ਜ਼ਿਲ੍ਹਾ ਅਦਾਲਤ

Published

on

crime

ਅੰਮ੍ਰਿਤਸਰ ਦੇ ਇਕ ਸਿੱਖ ਨੌਜਵਾਨ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ ਕਿ ਉਸ ਦਾ ਸਹੁਰਾ ਪਰਿਵਾਰ ਸਮੇਤ ਪਤਨੀ , ਉਸਨੂੰ ਅਤੇ ਉਸਦੇ ਪੁੱਤਰ ਨੂੰ ਜ਼ਬਰਦਸਤੀ ਇਸਲਾਮ ਧਰਮ ਅਪਨਾਉਣ ਲਈ ਦਬਾਅ ਪਾ ਰਹੇ ਹਨ। ਤਰਲੋਚਨ ਨੇ ਮੰਗ ਕੀਤੀ ਹੈ ਕਿ ਅਦਾਲਤ ਉਸ ਦੇ ਸਹੁਰਿਆਂ ਨੂੰ ਉਸ ਨੂੰ ਜ਼ਬਰਦਸਤੀ ਧਰਮ ਬਦਲਣ ਲਈ ਮਜਬੂਰ ਨਾ ਕਰਨ ਦੀ ਹਦਾਇਤ ਕਰੇ। ਇਹ ਇਲਜਾਮ ਲਗਾਇਆ ਗਿਆ ਹੈ ਕਿ ਸਹੁਰਿਆਂ ਨੇ ਉਸਦੇ ਪੁੱਤਰ ਨੂੰ ਰੱਖਿਆ ਹੋਇਆ ਹੈ ਅਤੇ ਉਹ ਉਸਦੀ ਸੁੰਨਤ ਕਰਨਗੇ। ਇਸ ਲਈ ਉਨ੍ਹਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ। ਪੀੜਤ ਦਾ ਦੋਸ਼ ਹੈ ਕਿ ਪੁਲਿਸ ਸ਼ਿਕਾਇਤ ‘ਤੇ ਵੀ ਕਾਰਵਾਈ ਨਹੀਂ ਕਰ ਰਹੀ। ਐਡਵੋਕੇਟ ਦੀਕਸ਼ਿਤ ਅਰੋੜਾ ਨੇ ਪੀੜਤ ਨੌਜਵਾਨ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਕ ਸਿੱਖ ਨੌਜਵਾਨ, ਜੋ ਕਿ ਮੂਲ ਰੂਪ ਵਿਚ ਅੰਮ੍ਰਿਤਸਰ ਦਾ ਹੈ, ਉਸ ਨੇ 17 ਨਵੰਬਰ, 2008 ਨੂੰ ਇਕ ਮੁਸਲਿਮ ਲੜਕੀ ਨਾਲ ਵਿਆਹ ਕਰਵਾ ਲਿਆ ਸੀ। ਇਸ ਤੋਂ ਪਹਿਲਾਂ ਦੋਵੇਂ ਇਕੱਠੇ ਕੰਮ ਕਰਦੇ ਸਨ ਅਤੇ ਫਿਰ ਉਨ੍ਹਾਂ ਨੇ ਗੁਰੂਦੁਆਰਾ ਸਾਹਿਬ, ਅੰਮ੍ਰਿਤਸਰ ਵਿਖੇ ਪ੍ਰੇਮ ਵਿਆਹ ਕੀਤਾ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ‘ਤੇ ਇਸਲਾਮ ਧਰਮ ਬਦਲਣ ਲਈ ਦਬਾਅ ਪਾਇਆ। ਉਨ੍ਹਾਂ ਦੇ ਦਬਾਅ ਤੋਂ ਬਚਣ ਲਈ, ਉਹ ਆਪਣੀ ਪਤਨੀ ਨਾਲ ਦਿੱਲੀ ਚਲਾ ਗਿਆ ਅਤੇ ਉਥੇ ਕੰਮ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਉਹ ਅੰਮ੍ਰਿਤਸਰ ਵਿਖੇ ਆਪਣੇ ਘਰ ਆਇਆ। ਉਥੇ ਉਹ 2015 ਤੱਕ ਰਿਹਾ, ਪਰ ਇਸ ਸਮੇਂ ਦੌਰਾਨ ਉਸ ਦੀ ਪਤਨੀ ਨੇ ਉਸਨੂੰ ਵਾਪਸ ਚੰਡੀਗੜ੍ਹ ਜਾਣ ਲਈ ਕਿਹਾ। ਪਟੀਸ਼ਨ ਦੇ ਅਨੁਸਾਰ, ਸਾਲ 2016 ਵਿੱਚ ਉਹ ਚੰਡੀਗੜ੍ਹ ਆਇਆ ਸੀ ਅਤੇ ਆਪਣੀ ਪਤਨੀ ਅਤੇ ਉਸਦੇ ਪਰਿਵਾਰ ਨਾਲ ਇਥੇ ਰਹਿਣ ਲੱਗ ਪਿਆ ਸੀ। ਲੜਕੀ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਵਾਰ-ਵਾਰ ਉਸ ਦੀ ਪੱਗ ਉਤਾਰਨ ਅਤੇ ਉਸਦੇ ਵਾਲ ਕੱਟਣ ਲਈ ਮਜ਼ਬੂਰ ਕੀਤਾ। ਉਹ ਕਹਿੰਦੇ ਹਨ ਇਕ ਮੁਸਲਮਾਨ ਵਾਂਗ ਜੀਓ। ਉਸ ਦੇ ਪੁੱਤਰ ਨੂੰ ਮੁਸਲਮਾਨ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਗਈ। ਝਗੜਾ ਲਗਾਤਾਰ ਵੱਧਦਾ ਰਿਹਾ ਅਤੇ ਸਹੁਰਿਆਂ ਨੇ ਉਸ ਨੂੰ ਘਰੋਂ ਬਾਹਰ ਕੱਢਿਆ ਅਤੇ ਉਸਦੇ ਬੇਟੇ ਨੂੰ ਆਪਣੇ ਕੋਲ ਰੱਖਿਆ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਉਸਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਅਤੇ ਉਸਦੀ ਜਾਨ ਵੀ ਖ਼ਤਰੇ ਵਿੱਚ ਹੈ।