News
ਪ੍ਰਧਾਨ ਮੰਤਰੀ ਮੋਦੀ ਫਿਲੀਪੀਨਜ਼ ਦੌਰੇ ‘ਤੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਿਲੀਪੀਨਜ਼ ਦੇ ਦੌਰੇ ‘ਤੇ ਰਵਾਨਾ ਹੋਣਗੇ। ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ 17 ਨਵੰਬਰ ਨੂੰ ਮਨੀਲਾ ਵਿੱਚ ਹੋਣ ਵਾਲੇ ਭਾਰਤ-ਆਸੀਆਨ ਸੰਮੇਲਨ ਵਿੱਚ ਸ਼ਿਰਕਤ ਕਰਨਗੇ।
ਇਸ ਸੰਮੇਲਨ ਦੌਰਾਨ ਭਾਰਤ ਅਤੇ ਆਸੀਆਨ ਦੇਸ਼ਾਂ ਵਿਚਾਲੇ ਸਮੁੰਦਰੀ ਸੁਰੱਖਿਆ, ਵਪਾਰ ਅਤੇ ਜਲਵਾਯੂ ਪਰਿਵਰਤਨ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ।
ਇਸ ਤੋਂ ਇਲਾਵਾ ਪੂਰਬੀ ਏਸ਼ੀਆ ਸੰਮੇਲਨ ਵਿੱਚ ਵੀ ਪ੍ਰਧਾਨ ਮੰਤਰੀ ਮੋਦੀ ਹਿੱਸਾ ਲੈਣਗੇ, ਜਿਸ ਵਿੱਚ 19 ਦੇਸ਼ਾਂ ਦੇ ਆਗੂ ਸ਼ਾਮਲ ਹੋਣਗੇ।
ਭਾਰਤ ਦੇ ਇਸ ਦੌਰੇ ਦਾ ਮੁੱਖ ਮਕਸਦ ਆਸੀਆਨ ਦੇਸ਼ਾਂ ਨਾਲ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਖੇਤਰੀ ਸਹਿਯੋਗ ਨੂੰ ਨਵੀਂ ਦਿਸ਼ਾ ਦੇਣਾ ਹੈ।
ਭਾਰਤ ਦੀ ‘ਐਕਟ ਈਸਟ’ ਨੀਤੀ ਨੂੰ ਹੋਰ ਮਜ਼ਬੂਤੀ ਦੇਣ ਦੇ ਲਿਹਾਜ਼ ਨਾਲ ਵੀ ਪ੍ਰਧਾਨ ਮੰਤਰੀ ਦਾ ਇਹ ਦੌਰਾ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ।
