Connect with us

National

ਪੰਜਾਬ ਆਉਣਗੇ ਪ੍ਰਧਾਨ ਮੰਤਰੀ ਮੋਦੀ

Published

on

NARENDRA MODI : ਪੰਜਾਬ ‘ਚ ਹੜ੍ਹ ਆਉਣ ਕਾਰਨ ਕਈ ਪਿੰਡਾਂ ਨੂੰ ਨੁਕਸਾਨ ਹੋ ਗਿਆ ਅਤੇ ਲੋਕ ਬੇਘਰ ਹੋ ਗਏ। ਹੜ੍ਹ ਦੀ ਤਬਾਹੀ ਸਿਰਫ ਪੰਜਾਬ ‘ਚ ਹੀ ਨਹੀਂ ਸਗੋਂ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ‘ਚ ਵੀ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸੰਤਬਰ ਨੂੰ ਪੰਜਾਬ ਆਉਣਗੇ। ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਦੌਰਾ ਕਰਨਗੇ ਅਤੇ ਹਾਲਾਤ ਦਾ ਜਾਇਜ਼ਾ ਲੈਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੇ ਪਹਿਲਾਂ ਗੁਰਦਾਸਪੁਰ ਜਾਣ ਦੀ ਸੰਭਾਵਨਾ ਹੈ ਜਿੱਥੇ ਰਾਵੀ ਦਰਿਆ ਤੋਂ ਛੱਡੇ ਗਏ ਪਾਣੀ ਨੇ ਤਬਾਹੀ ਮਚਾਈ ਹੈ। ਇਸ ਤੋਂ ਇਲਾਵਾ, ਉਹ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਇਲਾਕਿਆਂ ਦਾ ਹਵਾਈ ਸਰਵੇਖਣ ਵੀ ਕਰ ਸਕਦੇ ਹਨ। ਸੂਬੇ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਵਿਸਤ੍ਰਿਤ ਜਾਣਕਾਰੀ ਇੱਕ ਜਾਂ ਦੋ ਦਿਨਾਂ ਵਿੱਚ ਪਹੁੰਚ ਜਾਵੇਗੀ।