National
ਪਲੇਨ ਕ੍ਰੈਸ਼ ਵਾਲੀ ਥਾਂ ਦਾ ਪ੍ਰਧਾਨ ਮੰਤਰੀ ਮੋਦੀ ਕਰਨਗੇ ਦੌਰਾ

AHMEDABAD : ਬੀਤੇ ਦਿਨ ਅਹਿਮਦਾਬਾਦ ‘ਚ ਬਹੁਤ ਦਰਦ ਭਰੀ ਘਟਨਾ ਵਾਪਰ ਗਈ। ਦੱਸ ਦੇਈਏ ਕਿ ਜਹਾਜ਼ ਕਰੈਸ਼ ਹੋ ਗਿਆ ਸੀ ਜਿਸ ਨਾਲ ਕਈ ਲੋਕਾਂ ਦੀ ਜਾਨ ਚਲੇਗੀ।
ਅਹਿਮਦਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਲੰਡਨ ਲਈ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਏਅਰ ਇੰਡੀਆ ਦੀ ਫਲਾਈਟ AI-171 ਬੀਤੇ ਕੱਲ ਰਿਹਾਇਸ਼ੀ ਇਲਾਕੇ ਵਿੱਚ ਹਾਦਸਾਗ੍ਰਸਤ ਹੋ ਗਈ। ਜਹਾਜ਼ ਵਿੱਚ ਕੁੱਲ 242 ਲੋਕ ਸਵਾਰ ਸਨ, ਜਿਨ੍ਹਾਂ ਵਿੱਚ 12 ਚਾਲਕ ਦਲ ਦੇ ਮੈਂਬਰ ਵੀ ਸ਼ਾਮਲ ਸਨ।ਪੁਲਿਸ ਕਮਿਸ਼ਨਰ ਵਿਧੀ ਚੌਧਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ 265 ਤੱਕ ਪਹੁੰਚ ਗਈ ਹੈ। ਬਚਾਅ ਟੀਮ ਨੂੰ ਮੌਕੇ ਤੋਂ ਜਹਾਜ਼ ਦਾ ਬਲੈਕ ਬਾਕਸ ਵੀ ਮਿਲਿਆ ਹੈ।
ਦੱਸ ਦੇਈਏ ਕਿ ਜਹਾਜ਼ ‘ਚ 242 ਲੋਕ ਸਵਾਰ ਸਨ ਜਿਨ੍ਹਾਂ ਵਿੱਚੋ 241 ਦੀ ਮੌਤ ਹੋ ਗਈ ਅਤੇ ਇੱਕ ਜਖ਼ਮੀ ਹੈ। ਕੁੱਲ ਜਾਨ ਗਵਾਉਣ ਵਾਲਿਆਂ ਦੀ ਗਿਣਤੀ 265 ਹੈ। ਜਿਥੇ ਜਹਾਜ਼ ਹਾਦਸਾਗ੍ਰਸਤ ਹੋਇਆ ਹੈ।
ਪ੍ਰਧਾਨ ਮੰਤਰੀ ਮੋਦੀ ਜਾਣਗੇ ਅਹਿਮਦਾਬਾਦ
ਪ੍ਰਧਾਨ ਮੰਤਰੀ ਮੋਦੀ ਅੱਜ ਹਵਾਈ ਅੱਡੇ ਤੋਂ ਸਿੱਧੇ ਜਹਾਜ਼ ਹਾਦਸੇ ਵਾਲੀ ਥਾਂ ਦਾ ਦੌਰਾ ਕਰਨਗੇ ਅਤੇ ਹਾਦਸੇ ਵਾਲੀ ਥਾਂ ਦਾ ਮੁਆਇਨਾ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸਿਵਲ ਹਸਪਤਾਲ ਜਾਣਗੇ, ਜਿੱਥੇ ਉਹ ਹਾਦਸੇ ਵਿੱਚ ਮਰੇ ਗਏ ਲੋਕਾਂ ਦੇ ਪਰਿਵਾਰਾਂ ਅਤੇ ਜ਼ਖਮੀਆਂ ਦੇ ਰਿਸ਼ਤੇਦਾਰਾਂ ਨੂੰ ਮਿਲਣਗੇ।