National
ਅਹਿਮਦਾਬਾਦ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਈ ਵੋਟ

LOK SABHA ELECTIONS 2024 : ਲੋਕ ਸਭਾ ਤੀਸਰੇ ਪੜਾਅ ਦੀ ਵੋਟਿੰਗ ਜਾਰੀ ਹੈ| ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਯਾਨੀ 7 ਮਈ ਸਵੇਰੇ 7:30 ਵਜੇ ਅਹਿਮਦਾਬਾਦ ਦੇ ਰਾਨੀਪ ਖੇਤਰ ਵਿੱਚ ਸਥਿਤ ਨਿਸ਼ਾਨ ਸਕੂਲ ਗਏ ਅਤੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਸਨ।
ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਵਿੱਚ ਅੱਜ 11 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 93 ਸੰਸਦੀ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਨ੍ਹਾਂ ਸੀਟਾਂ ‘ਤੇ ਕਿਸਮਤ ਅਜ਼ਮਾਉਣ ਵਾਲੇ ਦਿੱਗਜ ਨੇਤਾਵਾਂ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (ਗਾਂਧੀਨਗਰ), ਜਯੋਤੀਰਾਦਿੱਤਿਆ ਸਿੰਧੀਆ (ਗੁਣਾ), ਮਨਸੁਖ ਮਾਂਡਵੀਆ (ਪੋਰਬੰਦਰ), ਪੁਰਸ਼ੋਤਮ ਰੁਪਾਲਾ (ਰਾਜਕੋਟ), ਪ੍ਰਹਿਲਾਦ ਜੋਸ਼ੀ (ਧਾਰਵਾੜ) ਅਤੇ ਐਸਪੀ ਸਿੰਘ ਬਘੇਲ (ਆਗਰਾ) ਸ਼ਾਮਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੇਰੇ 7:30 ਵਜੇ ਅਹਿਮਦਾਬਾਦ ਦੇ ਰਾਨੀਪ ਇਲਾਕੇ ‘ਚ ਸਥਿਤ ਨਿਸ਼ਾਨ ਸਕੂਲ ‘ਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਪਾਉਣਾ ਕੋਈ ਸਧਾਰਨ ਦਾਨ ਨਹੀਂ ਹੈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਰਿਕਾਰਡਤੋੜ ਵੋਟਿੰਗ ਕਰਨ ਦੀ ਅਪੀਲ ਵੀ ਕੀਤੀ।