Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਆ ਨਹਿਰੂ ਮਿਊਜ਼ੀਅਮ ਦਾ ਨਾਂ ਬਦਲਣ ਦਾ ਫ਼ੈਸਲਾ

ਨਵੀਂ ਦਿੱਲੀਂ: ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਮੰਗਲਵਾਰ ਯਾਨੀ ਅੱਜ ਦੋ ਵੱਡੇ ਫੈਸਲੇ ਲਏ ਗਏ। ਇਸ ਤਹਿਤ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਨਹਿਰੂ ਮਿਊਜ਼ੀਅਮ ਦਾ ਨਾਂ ਬਦਲਣ ਦਾ ਫੈਸਲਾ ਕੀਤਾ ਹੈ। ਹੁਣ ਇਸ ਨੂੰ ਪੀ.ਐਮ ਮਿਊਜ਼ੀਅਮ ਵਜੋਂ ਜਾਣਿਆ ਜਾਵੇਗਾ।
ਇਸ ਮਿਊਜ਼ੀਅਮ ‘ਚ ਦੇਸ਼ ਦੇ ਸਾਰੇ 14 ਸਾਬਕਾ ਪ੍ਰਧਾਨ ਮੰਤਰੀਆਂ ਦੀ ਯਾਦ ਨੂੰ ਸੰਭਾਲਿਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪ੍ਰੈਲ ਨੂੰ ਅੰਬੇਡਕਰ ਜਯੰਤੀ ‘ਤੇ ਇਸ ਦਾ ਉਦਘਾਟਨ ਕਰਨਗੇ।
ਮੀਟਿੰਗ ਦੌਰਾਨ ਪੀ.ਐਮ ਮੋਦੀ ਨੇ ਸਾਰੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਐਨ.ਡੀ.ਏ. ਸਰਕਾਰ ਨੇ 14 ਸਾਬਕਾ ਪ੍ਰਧਾਨ ਮੰਤਰੀਆਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਹ ਕਦਮ ਚੁੱਕੇ ਹਨ। ਪੀ.ਐਮ ਮੋਦੀ ਨੇ ਕਿਹਾ ਕਿ ਅਸੀਂ ਸਾਰੇ ਪ੍ਰਧਾਨ ਮੰਤਰੀ ਦੇ ਯੋਗਦਾਨ ਨੂੰ ਮਾਨਤਾ ਦੇਣਾ ਚਾਹੁੰਦੇ ਹਾਂ।