Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ।

ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਵਿੱਚ ਅੱਜ ਇੱਕ ਨਵਾਂ ਅਧਿਆਏ ਜੁੜ ਗਿਆ ਹੈ। ਆਪਣੀ ਕਾਮੇਡੀ ਰਾਹੀਂ ਲੋਕਾਂ ਦਾ ਦਿਲ ਜਿੱਤਣ ਵਾਲੇ ਭਗਵੰਤ ਮਾਨ ਨੇ ਕਰੀਬ ਇੱਕ ਦਹਾਕੇ ਦੀ ਸਿਆਸਤ ਤੋਂ ਬਾਅਦ ਪੰਜਾਬ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਦੂਜੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅਸੀਂ ਪੰਜਾਬ ਦੇ ਵਿਕਾਸ ਲਈ ਮਿਲ ਕੇ ਕੰਮ ਕਰਾਂਗੇ।