Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰਜਨਟੀਨਾ ਦੇ ਰਾਸ਼ਟਰਪਤੀ ਫਰਨਾਂਡੀਜ਼ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਇੱਥੇ ਅਰਜਨਟੀਨਾ ਦੇ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਨਾਲ ਮੁਲਾਕਾਤ ਕੀਤੀ ਅਤੇ ਦੋਹਾਂ ਨੇਤਾਵਾਂ ਨੇ ਦੋਹਾਂ ਦੇਸ਼ਾਂ ਵਿਚਾਲੇ ਵਪਾਰਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ। ਮੋਦੀ ਜੀ-7 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਐਤਵਾਰ ਨੂੰ ਜਰਮਨੀ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਸਨ। ਉਹ ਊਰਜਾ, ਖੁਰਾਕ ਸੁਰੱਖਿਆ, ਅੱਤਵਾਦ ਵਿਰੋਧੀ, ਵਾਤਾਵਰਣ ਅਤੇ ਲੋਕਤੰਤਰ ਵਰਗੇ ਮੁੱਦਿਆਂ ‘ਤੇ ਸ਼ਕਤੀਸ਼ਾਲੀ ਸਮੂਹਾਂ ਅਤੇ ਇਸ ਦੇ ਸਹਿਯੋਗੀਆਂ ਦੇ ਨੇਤਾਵਾਂ ਨਾਲ ਚਰਚਾ ਕਰਨਗੇ। ਪ੍ਰਧਾਨ ਮੰਤਰੀ ਦਫਤਰ ਨੇ ਮੋਦੀ ਦੀ ਦੋ-ਦੇਸ਼ਾਂ ਦੀ ਯਾਤਰਾ ਦੌਰਾਨ ਪਹਿਲੀ ਦੁਵੱਲੀ ਬੈਠਕ ‘ਤੇ ਇਕ ਟਵੀਟ ‘ਚ ਕਿਹਾ, ”ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਊਨਿਖ ‘ਚ ਰਾਸ਼ਟਰਪਤੀ ਅਲਬਰਟੋ ਫਰਨਾਂਡੀਜ਼ ਨਾਲ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਨੇ ਭਾਰਤ ਅਤੇ ਅਰਜਨਟੀਨਾ ਦਰਮਿਆਨ ਵਪਾਰਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਡੂੰਘਾ ਕਰਨ ਦੇ ਤਰੀਕਿਆਂ ‘ਤੇ ਚਰਚਾ ਕੀਤੀ।