National
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਨਾਲ ਗੱਲ ਕਰ ਜਾਣਿਆ ਹਾਲ, ਦਿੱਤਾ ਹੌਂਸਲਾ

ਮਿਲਖਾ ਸਿੰਘ ਜੋ ਕਿ ਮੰਨੇ ਪ੍ਰਮੰਨੇ ਦਿੱਗਜ ਦੌੜਾਕ ਮਿਲਖਾ ਸਿੰਘ ਦੀ ਸਿਹਤ ਵਿਗੜ ਗਈ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪ ਭਾਰਤੀ ਦੌੜਾਕ ਮਿਲਖਾ ਸਿੰਘ ਨਾਲ ਗੱਲ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਲਈ ਤੇ ਉਨ੍ਹਾਂ ਦੇ ਸਿਹਤ ਜਲਦੀ ਠੀਕ ਹੋਵੇ ਉਸ ਦੀ ਕਾਮਨਾ ਕੀਤੀ। ਨਾਲ ਹੀ ਪੀਐਮ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਉਹ ਜਲਦ ਵਾਪਸ ਆਉਣਗੇ ਤੇ ਟੋਕੀਓ ਓਲੰਪਿਕ ‘ਚ ਹਿੱਸਾ ਲੈਣ ਵਾਲੇ ਅਥਲੀਟਾਂ ਨੂੰ ਅਸ਼ੀਰਵਾਦ ਤੇ ਪ੍ਰੇਰਿਤ ਕਰਨਗੇ।
ਫਲਾਇੰਗ ਸਿੱਖ ਦੇ ਨਾਂ ਨਾਲ ਲੋਕਾਂ ਦੇ ਦਿਲਾਂ ‘ਚ ਆਪਣੀ ਪਛਾਣ ਬਣਾਉਣ ਵਾਲੇ ਦੌੜਾਕ ਮਿਲਖਾ ਸਿੰਘ ਇਸ ਵੇਲੇ ਹਸਪਤਾਲ ‘ਚ ਦਾਖ਼ਲ ਹਨ। ਅਸਲ ਵਿਚ ਆਕਸੀਜਨ ਦੇ ਘਟਦੇ ਪੱਧਰ ਨੂੰ ਦੇਖਦੇ ਹੋਏ ਵੀਰਵਾਰ ਨੂੰ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਦੇ ਆਈਸੀਯੂ ‘ਚ ਦਾਖ਼ਲ ਕਰਵਾਇਆ ਗਿਆ। ਮਿਲਖਾ ਸਿੰਘ ਨੂੰ ਦੁਪਹਿਰੇ 3.35 ਵਜੇ ਪੀਜੀਆਈਐੱਮਈਆਰ ਦੇ ਕੋਵਿਡ ਹਸਪਤਾਲ ਦੇ ਆਈਸੀਯੂ ‘ਚ ਆਕਸੀਜਨ ਦਾ ਪੱਧਰ ਡਿੱਗਣ ਕਾਰਨ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਗਿਆ ਹੈ ਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।