National
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ‘ਚ ਕਰਨਗੇ 10,800 ਕਰੋੜ ਰੁਪਏ ਯੋਜਨਾਵਾਂ ਦਾ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਵੀਰਵਾਰ ਨੂੰ ਕਰਨਾਟਕ ਦੇ ਯਾਦਗੀਰ ਅਤੇ ਕਲਬੁਰਗੀ ਜ਼ਿਲ੍ਹਿਆਂ ਦੇ ਦੌਰੇ ‘ਤੇ ਹੋਣਗੇ ਅਤੇ ਇਸ ਦੌਰਾਨ ਉਹ 10,800 ਕਰੋੜ ਰੁਪਏ ਤੋਂ ਵੱਧ ਦੀਆਂ ਵੱਖ-ਵੱਖ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।
ਇਸ ਮਹੀਨੇ ਮੋਦੀ ਦਾ ਕਰਨਾਟਕ ਦਾ ਇਹ ਦੂਜਾ ਦੌਰਾ ਹੋਵੇਗਾ। ਇਸ ਤੋਂ ਪਹਿਲਾਂ ਉਹ ਨੈਸ਼ਨਲ ਯੂਥ ਫੈਸਟੀਵਲ ਦਾ ਉਦਘਾਟਨ ਕਰਨ ਲਈ ਹੁਬਲੀ ਆਏ ਸਨ ਅਤੇ ਇਸ ਦੌਰਾਨ ਰੋਡ ਸ਼ੋਅ ਵੀ ਕੀਤਾ।
ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਪ੍ਰਧਾਨ ਮੰਤਰੀ ਦੁਪਹਿਰ ਕਰੀਬ 12 ਵਜੇ ਯਾਦਗੀਰ ਜ਼ਿਲ੍ਹੇ ਦੇ ਕੋਡੇਕਲ ਵਿੱਚ ਸਿੰਚਾਈ, ਪੀਣ ਵਾਲੇ ਪਾਣੀ ਅਤੇ ਰਾਸ਼ਟਰੀ ਰਾਜਮਾਰਗ ਵਿਕਾਸ ਪ੍ਰੋਜੈਕਟ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।