Delhi
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਨੂੰ 9ਵੇਂ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ‘ਚ ਲੈਣਗੇ ਹਿੱਸਾ..

6 AUGUST 2023: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੱਥੇ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ। ਉਨ੍ਹਾਂ ਦੇ ਦਫ਼ਤਰ ਨੇ ਇਹ ਜਾਣਕਾਰੀ ਦਿੱਤੀ। ਇਸ ਸਾਲ ਨੌਵਾਂ ਰਾਸ਼ਟਰੀ ਹੈਂਡਲੂਮ ਦਿਵਸ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੋਦੀ 7 ਅਗਸਤ ਨੂੰ ਦਿੱਲੀ ਦੇ ਪ੍ਰਗਤੀ ਮੈਦਾਨ ਦੇ ਭਾਰਤ ਮੰਡਪਮ ਵਿੱਚ ਦੁਪਹਿਰ 12 ਵਜੇ ਰਾਸ਼ਟਰੀ ਹੈਂਡਲੂਮ ਦਿਵਸ ਸਮਾਰੋਹ ਵਿੱਚ ਹਿੱਸਾ ਲੈਣਗੇ।