Punjab
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਦੌਰੇ ‘ਤੇ ਜਾਣਗੇ ਕਰਨਾਟਕ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਯਾਨੀ ਅੱਜ ਤੋਂ ਕਰਨਾਟਕ ਦੇ ਦੋ ਦਿਨਾਂ ਦੌਰੇ ‘ਤੇ ਜਾਣਗੇ। ਇਸ ਦੌਰਾਨ ਉਹ ਕਈ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ ਅਤੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਯੋਗ ਦਿਵਸ ‘ਚ ਵੀ ਹਿੱਸਾ ਲੈਣਗੇ। ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਯੋਗ ਦਿਵਸ ਨਾਲ ਜੋੜਦਿਆਂ ਪ੍ਰਧਾਨ ਮੰਤਰੀ ਦਫ਼ਤਰ (ਪੀ. ਐੱਮ. ਓ.) ਨੇ ਕਿਹਾ ਕਿ 75 ਕੇਂਦਰੀ ਮੰਤਰੀਆਂ ਦੀ ਅਗਵਾਈ ‘ਚ ਦੇਸ਼ ਭਰ ‘ਚ 75 ਮਹੱਤਵਪੂਰਨ ਸਥਾਨਾਂ ‘ਤੇ ਵਿਸ਼ਾਲ ਯੋਗਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ‘ਚ ਮੋਦੀ ਮੈਸੂਰ ‘ਚ ਆਯੋਜਿਤ ਹੋਣ ਵਾਲੇ ਪ੍ਰੋਗਰਾਮ ‘ਚ ਹਿੱਸਾ ਲੈਣਗੇ। ਪੀਐਮਓ ਨੇ ਕਿਹਾ ਕਿ ਵੱਖ-ਵੱਖ ਵਿਦਿਅਕ, ਸਮਾਜਿਕ, ਰਾਜਨੀਤਿਕ, ਸੱਭਿਆਚਾਰਕ, ਧਾਰਮਿਕ, ਕਾਰਪੋਰੇਟ ਅਤੇ ਹੋਰ ਸੰਸਥਾਵਾਂ ਦੁਆਰਾ ਯੋਗਾ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾਣਗੇ ਅਤੇ ਦੇਸ਼ ਭਰ ਦੇ ਕਰੋੜਾਂ ਲੋਕ ਇਸ ਵਿੱਚ ਹਿੱਸਾ ਲੈਣਗੇ। ਮੋਦੀ ਦਾ ਯੋਗਾ ਪ੍ਰੋਗਰਾਮ ‘ਗਾਰਡੀਅਨ ਯੋਗਾ ਰਿੰਗ’ ਦਾ ਵੀ ਹਿੱਸਾ ਹੈ, ਜੋ ਕਿ 79 ਦੇਸ਼ਾਂ ਅਤੇ ਸੰਯੁਕਤ ਰਾਸ਼ਟਰ ਸੰਗਠਨਾਂ ਦੇ ਨਾਲ-ਨਾਲ ਵਿਦੇਸ਼ਾਂ ‘ਚ ਭਾਰਤੀ ਮਿਸ਼ਨਾਂ ਦਾ ਸਾਂਝਾ ਅਭਿਆਸ ਹੈ।