News
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤਾ ਅਸਤੀਫ਼ਾ
ਟਰੂਡੋ ‘ਤੇ ਕਈ ਮਹੀਨਿਆਂ ਤੋਂ ਆਪਣੀ ਲਿਬਰਲ ਪਾਰਟੀ ਦੇ ਸੰਸਦ ਮੈਂਬਰਾਂ ਦਾ ਅਹੁਦਾ ਛੱਡਣ ਦਾ ਦਬਾਅ ਸੀ। ਹਾਲ ਹੀ ‘ਚ ਉਪ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਟਰੂਡੋ ਸਰਕਾਰ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਟਰੂਡੋ ‘ਤੇ ਦਬਾਅ ਵਧ ਗਿਆ। ਟਰੂਡੋ ‘ਤੇ ਰਾਸ਼ਟਰੀ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਭਾਰਤ ਵਿਰੋਧੀ ਏਜੰਡਾ ਚਲਾਉਣ ਦਾ ਵੀ ਦੋਸ਼ ਹੈ।
ਟਰੂਡੋ ਪਹਿਲੀ ਵਾਰ 2015 ਵਿੱਚ ਬਣੇ ਸਨ ਪ੍ਰਧਾਨ ਮੰਤਰੀ
ਸਾਬਕਾ ਪ੍ਰਧਾਨ ਮੰਤਰੀ ਪੀਅਰੇ ਟਰੂਡੋ ਦੇ ਵੱਡੇ ਪੁੱਤਰ ਜਸਟਿਨ ਟਰੂਡੋ 2013 ਵਿੱਚ ਲਿਬਰਲ ਪਾਰਟੀ ਦੇ ਮੁਖੀ ਬਣੇ ਸਨ। ਉਨ੍ਹਾਂ ਨੇ 2015 ਵਿੱਚ ਪਹਿਲੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਸੀ। ਟਰੂਡੋ ਚੌਥੀ ਵਾਰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਦਾਅਵਾ ਕਰਨਾ ਚਾਹੁੰਦੇ ਸਨ। ਹਾਲਾਂਕਿ ਅਜਿਹਾ ਨਹੀਂ ਹੋ ਸਕਿਆ। ਦੱਸ ਦੇਈਏ ਕਿ ਕੈਨੇਡਾ ਵਿੱਚ ਪਿਛਲੇ 100 ਸਾਲਾਂ ਵਿੱਚ ਕੋਈ ਵੀ ਪ੍ਰਧਾਨ ਮੰਤਰੀ ਲਗਾਤਾਰ ਚਾਰ ਵਾਰ ਚੋਣਾਂ ਨਹੀਂ ਜਿੱਤਿਆ ਹੈ।