Uncategorized
ਪ੍ਰਿਯੰਕਾ ਗਾਂਧੀ ਨੇ ਫਤਿਹਗੜ੍ਹ ਸਾਹਿਬ ਦੇ ਲੋਕਾਂ ਨਾਲ ਕੀਤੇ ਇਹ ਵਾਅਦੇ

ਲੋਕ ਸਭਾ ਚੋਣਾਂ ਕਾਰਨ ਮਾਹੌਲ ਕਾਫੀ ਗਰਮ ਹੈ। ਭਾਰਤੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਲੋਕ ਸਭਾ ਚੋਣਾਂ ਕਾਰਨ ਅੱਜ ਪੰਜਾਬ ਪਹੁੰਚੀ ਹੈ। ਫਤਿਹਗੜ੍ਹ ਸਾਹਿਬ ਦੀ ਰੋਹਣ ਮੰਡੀ ਵਿਖੇ ਰੈਲੀ ਕੀਤੀ ਗਈ, ਜਿੱਥੇ ਪ੍ਰਿਅੰਕਾ ਗਾਂਧੀ ਨੇ ਕਾਂਗਰਸੀ ਉਮੀਦਵਾਰ ਅਮਰ ਸਿੰਘ ਲਈ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਪ੍ਰਿਅੰਕਾ ਗਾਂਧੀ ਨੇ ਜਨਤਾ ਨਾਲ ਕਈ ਵਾਅਦੇ ਕੀਤੇ |
ਜਾਣਕਾਰੀ ਮੁਤਾਬਕ ਪ੍ਰਿਯੰਕਾ ਗਾਂਧੀ ਨੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ‘ਤੇ ਖੜ੍ਹੀ ਹੈ। ਇਹ ਧਰਤੀ ਸ਼੍ਰੀ ਗੁਰੂ ਨਾਨਕ ਦੇਵ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਖੜ੍ਹੇ ਹੋ ਕੇ ਬਹੁਤ ਮਾਣ ਮਹਿਸੂਸ ਕਰ ਰਹੇ ਹਨ। ਉਹ ਇੱਕ ਸ਼ਹੀਦ ਦੀ ਧੀ ਹੈ, ਇੱਕ ਸ਼ਹੀਦ ਦੀ ਪੋਤੀ ਹੈ। ਉਨ੍ਹਾਂ ਅੱਗੇ ਲੋਕਾਂ ਨੂੰ ਅਪੀਲ ਕੀਤੀ ਕਿ ਅਮਰ ਸਿੰਘ ਨੂੰ ਭਾਰੀ ਵੋਟਾਂ ਨਾਲ ਜਿਤਾਇਆ ਜਾਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਵਿਚਾਰਾਂ ਵਿੱਚ ਹਮੇਸ਼ਾ ਕਿਸਾਨਾਂ ਦਾ ਸਤਿਕਾਰ ਰਿਹਾ ਹੈ।
ਜਾਣੋ ਕੀ -ਕੀ ਕੀਤੇ ਵਾਅਦੇ
ਔਰਤਾਂ ਨਾਲ ਵਾਅਦਾ ਕੀਤਾ ਕਿ ਪਰਿਵਾਰ ਦੀ ਬਜ਼ੁਰਗ ਔਰਤ ਦੇ ਖਾਤੇ ਵਿੱਚ ਹਰ ਮਹੀਨੇ 8500 ਰੁਪਏ ਜਮ੍ਹਾਂ ਕਰਵਾਏ ਜਾਣਗੇ।
ਔਰਤਾਂ ਨੂੰ 50 ਫੀਸਦੀ ਰੁਜ਼ਗਾਰ ਦਿੱਤਾ ਜਾਵੇਗਾ
ਕਿਸਾਨਾਂ ਨਾਲ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਜਿੱਤਦੀ ਹੈ ਤਾਂ ਐਸਐਸਪੀ ਕਾਨੂੰਨ ਲਿਆਂਦਾ ਜਾਵੇਗਾ।
ਕਿਸਾਨਾਂ ਦੇ ਖੇਤਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਇੱਕ ਮਹੀਨੇ ਵਿੱਚ ਕੀਤੀ ਜਾਵੇਗੀ।
ਮਜ਼ਦੂਰਾਂ ਨੂੰ 400 ਰੁਪਏ ਤੋਂ ਘੱਟ ਦਿਹਾੜੀ ਨਹੀਂ ਮਿਲੇਗੀ
ਖੇਤੀ ਵਸਤਾਂ ਤੋਂ ਜੀਐਸਟੀ ਹਟਾਇਆ ਜਾਵੇਗਾ
ਹਰੇਕ ਪਰਿਵਾਰ ਨੂੰ 25 ਲੱਖ ਰੁਪਏ ਦੇ ਸਿਹਤ ਬੀਮੇ ਦੇ ਨਾਲ ਮੁਫ਼ਤ ਇਲਾਜ ਵੀ ਮਿਲੇਗਾ