Connect with us

Punjab

ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਏ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖਣ ਦਾ ਪ੍ਰੋ ਬਡੂੰਗਰ ਨੇ ਕੀਤਾ ਸਵਾਗਤ

Published

on

ਪਟਿਆਲਾ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਆਪਣੇ ਮਨ ਕੀ ਬਾਤ ਦੌਰਾਨ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦੇ ਆਜ਼ਮ ਦੇਸ਼ ਭਗਤ ਸਿੰਘ ਦੇ ਨਾਂ ਤੇ ਰੱਖੇ ਜਾਣ ਦਾ ਸਵਾਗਤ ਕੀਤਾ ਹੈ ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸਮੁੱਚੀ ਸਿੱਖ ਕੌਮ ਦੀ ਪਿਛਲੇ ਲੰਮੇ ਸਮੇਂ ਤੋਂ ਇਹ ਮੰਗ ਚਲੀ ਆ ਰਹੀ ਸੀ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਮ ਭਗਤ ਸਿੰਘ ਦੇ ਨਾਂ ਤੇ ਰੱਖਿਆ ਜਾਵੇ ਤੇ ਇਸ ਦਾ ਕਿ ਵਿਰੋਧ ਵੀ ਕੀਤਾ ਗਿਆ ਸੀ।ਪ੍ਰੋ. ਬਡੂੰਗਰ ਨੇ ਕਿਹਾ ਕਿ  27 ਸਤੰਬਰ 1907 ਨੂੰ ਜਨਮੇ ਭਗਤ ਸਿੰਘ ਦੁਨੀਆਂ ਦੇ ਕ੍ਰਾਂਤੀਕਾਰੀ ਇਨਕਲਾਬੀ ਹੋਏ ਹਨ  ਤੇ ਉਨ੍ਹਾਂ ਨੂੰ ਇਹ ਮਾਣ ਸਨਮਾਨ ਦਿੱਤਾ ਜਾਣਾ ਜ਼ਰੂਰੀ ਸੀ ।

ਪ੍ਰੋ. ਬਡੂੰਗਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ  ਲਈ ਭਗਤ ਸਿੰਘ ਨੇ ਕੁਰਬਾਨੀ ਦਿੱਤੀ, ਜਿਸ ਕਰਕੇ ਉਸ ਨੂੰ ਸ਼ਹੀਦ ਏ ਆਜ਼ਮ ਕਹਿ ਕੇ ਸਤਿਕਾਰਿਆ ਜਾਂਦਾ ਹੈ ਤੇ ਉਹ ਛੋਟੀ ਉਮਰ ਵਿਚ ਵੀ ਕ੍ਰਾਂਤੀਕਾਰੀ ਅੰਦੋਲਨ ਵਿੱਚ ਸ਼ਾਮਲ ਹੋ ਗਏ ਸਨ ਤੇ ਦੇਸ਼ ਦੀ ਖਾਤਰ ਜਾਨਾਂ ਵਾਰਨ ਵਾਲਿਆਂ ਵਿੱਚੋਂ ਭਾਰਤ ਦੇ ਸ਼ਹੀਦਾਂ ਵਿੱਚੋਂ ਭਗਤ ਸਿੰਘ ਦੀ ਸ਼ਹੀਦੀ ਸਭ ਤੋਂ ਪਹਿਲਾਂ ਹੋਈ ਸੀ, ਜਿਸ ਨੂੰ ਅੱਜ ਬੜੇ ਗਰਭ ਅਤੇ ਮਾਣ ਨਾਲ ਦੇਸ਼ ਵਾਸੀਆਂ ਵੱਲੋਂ ਸਤਿਕਾਰਿਆ  ਜਾਂਦਾ ਹੈ  ।