Connect with us

Punjab

ਪਟਿਆਲਾ ਦੇ ਗੁਰਦੁਆਰਾ ਦੁਖਨਿਵਾਰਨ ਸਾਹਿਬ ‘ਚ ਹੋਈ ਬੇਅਦਬੀ, ਸਰੋਵਰ ਕੋਲ ਬੈਠ ਔਰਤ ਪੀ ਰਹੀ ਸੀ ਸ਼ਰਾਬ

Published

on

ਪੰਜਾਬ ਦੇ ਵਿੱਚ ਲਗਾਤਾਰ ਹੁਣ ਬੇਅਦਬੀਆਂ ਦੇ ਮਾਮਲੇ ਸਾਹਮਣੇ ਆ ਰਹੇ ਹਨ ,ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਪਟਿਆਲਾ ਦੇ ਗੁਰਦਵਾਰਾ ਦੁਖਨਿਵਾਰਨ ਸਾਹਿਬ ਤੋਂ ਆ ਰਿਹਾ ਹੈ, ਜਿਥੇ ਇਕ ਔਰਤ ਸਰੋਵਰ ਕੋਲ ਬੈਠ ਸ਼ਰਾਬ ਪੀਂਦੀ ਮਿਲੀ ਹੈ | ਦੱਸਿਆ ਜਾ ਰਿਹਾ ਹੀ ਕਿ ਇਹ ਬੀਤੀ ਰਾਤ ਇਕਿ ਕਿ ਦੀ ਐਤਵਾਰ ਰਾਤ 10 ਵਜੇ ਦੀ ਹੈ| ਜਿਥੇ ਔਰਤ ਵੱਲੋਂ ਬੇਅਦਬੀ ਕੀਤੀ ਜਾਂਦੀ ਹੀ ਤਾਂ ਇਕ ਇੱਕ ਸ਼ਰਧਾਲੂ ਵੱਲੋਂ ਉਸ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਾਂਦਾ ਹੈ । ਗੋਲੀਬਾਰੀ ‘ਚ ਇਕ ਫੌਜੀ ਵੀ ਜ਼ਖਮੀ ਹੋ ਗਿਆ। ਮੁਲਜ਼ਮ ਦਾ ਨਾਂ ਨਿਰਮਲਜੀਤ ਸਿੰਘ ਹੈ ਅਤੇ ਉਹ ਪਟਿਆਲਾ ਦਾ ਹੀ ਰਹਿਣ ਵਾਲਾ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਦੇ ਨਾਲ ਹੀ ਮ੍ਰਿਤਕ ਔਰਤ ਦਾ ਨਾਂ ਪਰਵਿੰਦਰ ਕੌਰ (32) ਹੈ। ਉਹ ਗੁਰਦੁਆਰੇ ਅੰਦਰ ਸ਼ਰਾਬ ਪੀ ਰਹੀ ਸੀ। ਜਿਸ ਕਾਰਨ ਗੁਰਦੁਆਰੇ ਦੇ ਮੁਲਾਜ਼ਮਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਵੀ ਕੀਤੀ। ਉਹ ਔਰਤ ਨੂੰ ਪੁੱਛਗਿਛ ਲਈ ਗੁਰਦੁਆਰਾ ਪ੍ਰਬੰਧਕ ਦੇ ਕਮਰੇ ਵਿਚ ਲੈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸ ਤੋਂ ਬਾਅਦ ਉਸ ਨੇ ਸ਼ਰਾਬ ਦੀ ਬੋਤਲ ਨਾਲ ਸਟਾਫ ‘ਤੇ ਹਮਲਾ ਕਰ ਦਿੱਤਾ।

ਦੋਸ਼ੀ ਨੇ 5 ਗੋਲੀਆਂ ਚਲਾਈਆਂ, 3 ਗੋਲੀਆਂ ਔਰਤ ਨੂੰ ਲੱਗੀਆਂ
ਸੇਵਾਦਾਰ ਔਰਤ ਤੋਂ ਪੁੱਛ-ਪੜਤਾਲ ਕਰ ਰਹੇ ਸਨ ਤਾਂ ਦੋਸ਼ੀ ਨਿਰਮਲਜੀਤ ਉਥੇ ਆ ਗਿਆ ਅਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਨਿਰਮਲਜੀਤ ਨੇ ਆਪਣੇ ਲਾਇਸੰਸੀ ਰਿਵਾਲਵਰ ਤੋਂ ਪੰਜ ਗੋਲੀਆਂ ਚਲਾਈਆਂ। ਔਰਤ ਨੂੰ ਤਿੰਨ ਗੋਲੀਆਂ ਲੱਗੀਆਂ, ਜਦਕਿ ਸੇਵਾਦਾਰ ਸਾਗਰ ਕੁਮਾਰ ਨੂੰ ਵੀ ਗੋਲੀ ਲੱਗੀ। ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸਾਗਰ ਨੂੰ ਰਜਿੰਦਰਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸ ਦੇ ਪੇਟ ਵਿੱਚ ਗੋਲੀ ਲੱਗੀ ਹੈ।

ਅਨਾਜ ਮੰਡੀ ਥਾਣੇ ਦੇ ਐਸਐਚਓ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕਤਲ ਅਤੇ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦਾ ਰਿਵਾਲਵਰ ਵੀ ਜ਼ਬਤ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਮੁਲਜ਼ਮ ਨੇ ਕਤਲ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ ਹੈ। ਪੁਲਿਸ ਤੱਥਾਂ ਦੀ ਪੁਸ਼ਟੀ ਲਈ ਸੀਸੀਟੀਵੀ ਸਕੈਨ ਕਰ ਰਹੀ ਹੈ।

ਮੁਲਜ਼ਮ ਦਾ ਕੁਝ ਸਮਾਂ ਪਹਿਲਾਂ ਪਤਨੀ ਤੋਂ ਤਲਾਕ ਹੋ ਗਿਆ ਸੀ
ਮੁਲਜ਼ਮ ਦੇ ਕਰੀਬੀ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨਿਰਮਲਜੀਤ ਸਿੰਘ ਸੈਣੀ ਦਾ ਕੁਝ ਸਮਾਂ ਪਹਿਲਾਂ ਆਪਣੀ ਪਤਨੀ ਤੋਂ ਤਲਾਕ ਹੋ ਗਿਆ ਸੀ। ਤਲਾਕ ਤੋਂ ਬਾਅਦ ਉਹ ਤਣਾਅ ਵਿਚ ਸੀ ਅਤੇ ਨਿਯਮਿਤ ਤੌਰ ‘ਤੇ ਗੁਰਦੁਆਰੇ ਮੱਥਾ ਟੇਕਣ ਲਈ ਆ ਰਿਹਾ ਸੀ।