India
ਸ਼੍ਰੀ ਦੁੱਖਨਿਵਾਰਨ ਸਾਹਿਬ ਦੀ ਕਾਰਸੇਵਾ ‘ਤੇ ਰੋਕ

21 ਮਾਰਚ : ਪਟਿਆਲਾ ਦੇ ਗੁਰਦੁਆਰਾ ਸ੍ਰੀ ਦੁੱਖਨਿਵਾਰਨ ਸਾਹਿਬ ਵਿੱਖੇ ਪਵਿੱਤਰ ਸਰੋਵਰ ਦੀ ਕਾਰਸੇਵਾ ਕੁੱਝ ਸਮੇਂ ਲਈ ਰੋਕ ਦਿੱਤੀ ਗਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਦੀ ਸ਼ਲਾਘਾ ਕੀਤੀ। ਪਟਿਆਲਾ ਦੇ ਲੋਕਾਂ ਦਾ ਧੰਨਵਾਦ ਕੀਤਾ ਕਿ ਉਹ ਸੂਬਾ ਸਰਕਾਰ ਵੱਲੋਂ ਦੱਸੀਆਂ ਜਾ ਰਹੀਆਂ ਹਦਾਇਤਾਂ ਨੂੰ ਗੰਭੀਰਤਾ ਨਾਲ ਲੈਣ।

ਇਸ ਦੌਰਾਨ ਉਹਨਾਂ ਸਾਰਿਆਂ ਨੂੰ ਇਕੱਠੇ ਅਤੇ ਸਕਰਾਤਮਕ ਹੋ ਕੇ ਕੋਵਿਡ-19 ਕਰੋਨਾ ਵਾਇਰਸ ਨਾਲ ਨਜਿੱਠਿਣ ਦੀ ਅਪੀਲ ਕੀਤੀ ਜਾਵੇ ਤਾਂ ਜੋ ਪੂਰੇ ਦੇਸ਼ ਭਰ ਦੇ ਲੋਕ ਇਸ ਖ਼ਤਰਨਾਕ ਬਿਮਾਰੀ ਨੂੰ ਰੋਕ ਸੱਕਣ।